ਦੋਰਾਹਾ, 19 ਫਰਵਰੀ (ਮਨਜੀਤ ਸਿੰਘ ਗਿੱਲ)- ਦੋਰਾਹਾ ਸ਼ਹਿਰ ਤੋਂ ਸ਼ਰਧਾਲੂਆਂ ਦਾ ਇਕ ਹੋਰ ਜਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਹਲਕਾ ਪਾਇਲ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਲਈ ਆਪਣੀ ਰਜਿਸਟਰੇਸ਼ਨ ਕਰਵਾ ਕੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਕਾਲੂ, ਸਾਬਕਾ ਕੌਂਸਲਰ ਕੰਵਲਜੀਤ ਸਿੰਘ ਬਿੱਟੂ, ਸੁਖਵਿੰਦਰ ਸਿੰਘ ਨੋਨਾ ਅਤੇ ਬੌਬੀ ਕਪਿਲਾ ਹਾਜ਼ਰ ਸਨ |