ਅਹਿਮਦਗੜ੍ਹ, 19 ਫਰਵਰੀ (ਰਵਿੰਦਰ ਪੁਰੀ)-ਗੁਰੂ ਹਰਗੋਬਿੰਦ ਖ਼ਾਲਸਾ ਇੰਗਲਿਸ਼ ਮੀਡੀਅਮ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਪਿ੍ੰਸੀਪਲ ਹਰਸਿਮਰਨ ਕੌਰ ਅਤੇ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਵਿਚ ਹੋਏ ਵਿਦਾਇਗੀ ਪਾਰਟੀ ਸਮਾਗਮਾਂ ਦੌਰਾਨ ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ, ਲੋਕ ਨਾਚ, ਕੋਰਿਓਗ੍ਰਾਫੀ, ਸਕਿੱਟ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਦੇ ਕਰਵਾਏ ਪ੍ਰਤਿਭਾ ਮੁਕਾਬਲੇ ਦੌਰਾਨ ਮਿਸਟਰ ਫੇਅਰਵੈੱਲ ਆਸਿਮ ਢਿੱਲੋਂ, ਮਿਸ ਫੇਅਰਵੈੱਲ ਹਰਸਿਮਰਪ੍ਰੀਤ ਕੌਰ ਨੂੰ ਚੁਣਿਆ ਗਿਆ | ਸਕੂਲ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ਰੋਮੀ, ਸੈਕਟਰੀ ਗੁਰਮੀਤ ਸਿੰਘ ਛਪਾਰ, ਪ੍ਰਧਾਨ ਪਰਵਿੰਦਰ ਸਿੰਘ ਗਿੱਲ ਅਤੇ ਕਮੇਟੀ ਮੈਂਬਰਾਂ ਵਲੋਂ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪਿ੍ੰਸੀਪਲ ਹਰਸਿਮਰਨ ਕੌਰ, ਪਿ੍ੰਸੀਪਲ ਪ੍ਰਦੀਪ ਕੌਰ, ਪ੍ਰਧਾਨ ਪਰਵਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਸਰਪੰਚ ਹਰਦੀਪ ਸਿੰਘ ਬੌੜਹਾਈ, ਡਾ. ਚਰਨਜੀਤ ਸਿੰਘ ਪੰਧੇਰ ਨੱਥੂਮਾਜਰਾ, ਬਾਰ ਕੌਂਸਲ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਨਮਾਜਰਾ, ਪ੍ਰਮਿੰਦਰ ਸਿੰਘ ਛਪਾਰ, ਐਰਿਕ ਬੋਪਾਰਾਏ, ਗੁਰਦੀਪ ਸਿੰਘ, ਰੁਪਿੰਦਰ ਕੌਰ, ਜਸਵੀਰ ਕੌਰ ਹਿੰਦੀ, ਤਪਿੰਦਰ ਕੌਰ, ਗੁਰਰਮਨਜੋਤ ਕੌਰ ਆਦਿ ਮੌਜੂਦ ਸਨ |