25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਾਛੀਵਾੜਾ ਬਲਾਕ ਤੋਂ ਸ਼੍ਰੋਮਣੀ ਅਕਾਲੀ ਦੇ ਗੁਰਵਿੰਦਰ ਕੌਰ ਬਲਾਕ ਪ੍ਰਧਾਨ ਬਣੇ

ਅਜੀਤ ਡੈਸਕ 20-02-2026
ਮਾਛੀਵਾੜਾ ਸਾਹਿਬ, 19 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਗੁਰਵਿੰਦਰ ਕੌਰ ਨੂੰ ਮਹਿਲਾ ਵਿੰਗ ਦਾ ਬਲਾਕ ਪ੍ਰਧਾਨ ਬਣਾਇਆ ਗਿਆ ਹੈ | ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਗੁਰਵਿੰਦਰ ਕੌਰ ਕਾਹਲੋਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਅਤੇ ਕਿਹਾ ਕਿ ਅਕਾਲੀ ਦਲ ਅÏਰਤਾਂ ਨੂੰ ਵੀ ਸਿਆਸਤ ਵਿਚ ਆਉਣ ਦਾ ਮੌਕਾ ਦਿੰਦਾ ਹੈ | ਪਰਮਜੀਤ ਢਿੱਲੋਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅÏਰਤਾਂ ਅਹਿਮ ਯੋਗਦਾਨ ਪਾਉਣਗੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਹੈ ਕਿ ਨੌਜਵਾਨਾਂ ਦੇ ਨਾਲ-ਨਾਲ ਅÏਰਤਾਂ ਨੂੰ ਵੀ ਬਰਾਬਰ ਦਾ ਹੱਕ ਦਿੱਤਾ ਜਾਵੇ | ਇਸ ਮੌਕੇ ਗੁਰਵਿੰਦਰ ਕੌਰ ਕਾਹਲੋਂ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਅÏਰਤਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜਨਗੇ | ਇਸ ਮੌਕੇ ਹਰਜਤਿੰਦਰ ਸਿੰਘ ਬਾਜਵਾ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਲਖਵਿੰਦਰ ਸਿੰਘ ਕਾਹਲੋਂ, ਨੰਬਰਦਾਰ ਧਰਮਿੰਦਰ ਸਿੰਘ ਸ਼ੈਰੀ, ਹਰਵਿੰਦਰ ਸਿੰਘ ਸ਼ੇਰੀਆਂ, ਸੁਰਮੁੱਖ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੱਤ ਦਿਨਾ ਐਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।