07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਣੂੰਕੇ ਦੇ ਸਰਪੰਚ ਹੈਪੀ ਨੂੰ ਕੋਆਪੇ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਲਾਇਆ

ਅਜੀਤ ਡੈਸਕ 21-02-2026
ਹਠੂਰ, 20 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੇ ਹੋਣਹਾਰ ਅਤੇ ਉੱਦਮੀ ਨੌਜਵਾਨ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੂੰ ਪੰਜਾਬ ਸਰਕਾਰ ਵਲੋਂ 'ਦ ਕੋਆਪ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਨਿਯੁਕਤ ਕਰਨ ਨਾਲ ਹਠੂਰ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ | ਇਸ ਸਬੰਧੀ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਨਵ ਨਿਯੁਕਤ ਚੇਅਰਮੈਨ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਉਸ ਨੂੰ ਪਹਿਲਾਂ ਵੀ ਹਮੇਸ਼ਾ ਮਾਣ ਦਿੱਤਾ ਗਿਆ ਹੈ ਅਤੇ ਹੁਣ ਮੁੱਖ ਉਸ ਨੂੰ ਕੋਆਪ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਨਿਯੁਕਤ ਕਰਕੇ ਉਸ ਨੂੰ ਮਾਣ ਬਖਸ਼ਿਆ ਹੈ | ਇਸ ਲਈ ਉਸ ਦੀ ਲੋਕਾਂ ਅਤੇ ਪਾਰਟੀ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਉਨ੍ਹਾਂ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁੰਮਣ, ਆਈ.ਏ.ਐੱਸ. ਡਾ. ਰੋਮੀ ਮਹਾਜਨ, ਪ੍ਰੋਫੈਸ਼ਰ ਸੁਖਵਿੰਦਰ ਸਿੰਘ ਅਤੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਡੇਅਰੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਸਿੱਖਿਆਰਥੀਆਂ ਲਈ 4 ਹਫ਼ਤੇ ਦਾ ਸਿਖਲਾਈ ਬੈਚ ਸ਼ੁਰੂ ਅਗਲੀ ਖ਼ਬਰ 78 ਕਰੋੜ ਦੀ ਆਨਲਾਈਨ ਠੱਗੀ 'ਚ ਖੰਨਾ ਪੁਲਿਸ ਨੇ 9 ਵਿਅਕਤੀ ਗਿ੍ਫ਼ਤਾਰ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।