07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਡੇਅਰੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਸਿੱਖਿਆਰਥੀਆਂ ਲਈ 4 ਹਫ਼ਤੇ ਦਾ ਸਿਖਲਾਈ ਬੈਚ ਸ਼ੁਰੂ

ਅਜੀਤ ਡੈਸਕ 21-02-2026
ਬੀਜਾ, 20 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ (ਐੱਸ. ਸੀ.) ਸਿੱਖਿਆਰਥੀਆਂ ਲਈ ਚਾਰ ਹਫ਼ਤੇ ਦਾ ਸਿਖਲਾਈ ਬੈਚ 23 ਫਰਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐੱਸ. ਸੀ.) ਸਿੱਖਿਆਰਥੀਆਂ ਲਈ ਚਾਰ ਹਫ਼ਤੇ ਦਾ ਸਿਖਲਾਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਿੱਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ (ਲੁਧਿਆਣਾ) ਅਤੇ ਗਿੱਲ (ਮੋਗਾ) ਵਿਖੇ ਟਰੇਨਿੰਗ ਕਰ ਸਕਦੇ ਹਨ | ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਐਨ. ਐੈੱਲ. ਐੈੱਮ. ਸਕੀਮ ਅਧੀਨ ਚਲਾਏ ਜਾਣ ਵਾਲੇ ਬੈਚ ਵਿਚ ਟਰੇਨਿੰਗ ਲੈਣ ਵਾਲੇ ਸਿੱਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀਂ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ 55 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ਸਿੱਖਿਆਰਥੀ ਆਪਣੇ ਦਸਤਾਵੇਜ਼ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ, ਜਿਸ ਵਿਚ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ਼ ਫ਼ੋਟੋ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਦ ਖ਼ੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵੀ ਜਾਣਕਾਰੀ ਦਿਤੀ ਜਾਵੇਗੀ | ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐੱਸ. ਸੀ. ਸਿੱਖਿਆਰਥੀਆਂ ਨੂੰ ਕੇਂਦਰੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਨ ਅਨੁਸਾਰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2, 5, 10 ਪਸ਼ੂਆਂ ਤੱਕ ਬਣਾਉਣ 'ਤੇ 33% ਸਬਸਿਡੀ ਵੀ ਦਿੱਤੀ ਜਾਵੇਗੀ | ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਨੇ ਸਮੂਹ ਚਾਹਵਾਨ ਐੱਸ. ਸੀ. ਸਿੱਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ |
ਪਿਛਲੀ ਖ਼ਬਰ ਬੋਰਡ ਸਾਇੰਸ ਦੇ ਪੇਪਰ 'ਚ ਪੰਜਾਬੀ ਭਾਸ਼ਾ 'ਚ 15 ਨੰਬਰ ਦਾ ਪੇਪਰ ਛਾਪਣਾ ਭੱੁਲਿਆ • ਮਾਪਿਆਂ 'ਚ ਰੋਸ ਅਤੇ ਗ੍ਰੇਸ ਅੰਕਾਂ... ਅਗਲੀ ਖ਼ਬਰ ਮਾਣੂੰਕੇ ਦੇ ਸਰਪੰਚ ਹੈਪੀ ਨੂੰ ਕੋਆਪੇ੍ਰਟਿਵ ਬੈਂਕ ਲੁਧਿਆਣਾ ਦਾ ਚੇਅਰਮੈਨ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।