06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜ਼ਿਲ੍ਹਾ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਲੱਖਾ ਤੇ ਸਾਬਕਾ ਮੰਤਰੀ ਕੋਟਲੀ ਦੀ ਅਗਵਾਈ 'ਚ ਮੰਗ ਪੱਤਰ ਦਿੱਤਾ

ਅਜੀਤ ਡੈਸਕ 21-02-2026
ਖੰਨਾ, 20 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਸ਼ਾਖਾ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿਚ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਦੇਖਰੇਖ ਵਿਚ ਪੰਜਾਬ ਦੇ ਰਾਜਪਾਲ ਦੇ ਨਾਮ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਇਕ ਮੈਮੋਰੰਡਮ ਦਿੱਤਾ ਗਿਆ | ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਉਚੇਚੇ ਤੌਰ ਤੇ ਹਾਜ਼ਰ ਸਨ | ਇਹ ਮੈਮੋਰੰਡਮ ਖੰਨਾ ਦੇ ਏ. ਡੀ. ਸੀ. ਦਫ਼ਤਰ ਰਾਹੀਂ ਭੇਜਿਆ ਗਿਆ | ਇਸ ਵਿਚ ਕਿਹਾ ਗਿਆ ਕਿ ਅਸੀਂ ਜ਼ਿਲ੍ਹਾ ਖੰਨਾ ਦੇ ਕਾਂਗਰਸੀ ਵਰਕਰ ਤੁਹਾਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਆਪਣੀ ਮਜ਼ਬੂਤ ਅਤੇ ਜਾਇਜ਼ ਚਿੰਤਾ ਪ੍ਰਗਟ ਕਰਨ ਲਈ ਇੱਕ ਮੰਗ ਪੱਤਰ ਸੌਂਪ ਰਹੇ ਹਾਂ, ਜੋ ਨਾ ਸਿਰਫ਼ ਦੇਸ਼ ਦੇ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਨੁਕਸਾਨਦੇਹ ਹੋਣ ਵਾਲਾ ਹੈ, ਸਗੋਂ ਪੂਰੇ ਦੇਸ਼ ਦੀ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਮਰੱਥਾ ਰੱਖਦਾ ਹੈ | ਇਸ ਮੌਕੇ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਹਰਜਿੰਦਰ ਸਿੰਘ ਇਕੋਲਾਹਾ, ਐਡਵੋਕੇਟ ਰਾਜੀਵ ਰਾਏ ਮਹਿਤਾ ਅਤੇ ਕੌਂਸਲਰ ਗੁਰਮੀਤ ਸਿੰਘ ਨਾਗਪਾਲ, ਅਮਰੀਸ਼ ਕਾਲੀਆ ਅਤੇ ਹੋਰ ਕਾਂਗਰਸੀ ਕੌਂਸਲਰ ਅਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਰਮ ਵਾਲੀਆ ਵਲੋਂ ਮੀਟਿੰਗਾਂ ਅਗਲੀ ਖ਼ਬਰ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।