05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਏ. ਐਸ. ਕਾਲਜ ਫ਼ਾਰ ਵੁਮੈਨ, ਖੰਨਾ ਦੇ ਪੰਜਾਬੀ ਵਿਭਾਗ ਵਲੋਂ ਵਿਸ਼ਵ ਪੰਜਾਬੀ ਦਿਵਸ ਮਨਾਇਆ

ਅਜੀਤ ਡੈਸਕ 22-02-2026
ਖੰਨਾ, 21 ਫਰਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ, ਖੰਨਾ ਦੇ ਅਧੀਨ ਅਤੇ ਕਾਲਜ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਅਤੇ ਸੁਪਰਵਿਜ਼ਨ ਹੇਠ ਹਰਿੰਦਰ ਕੌਰ, ਡਾ. ਮੋਨਿਕਾ, ਡਾ. ਛਿੰਦਰਪਾਲ ਕੌਰ ਅਤੇ ਰੁਪਿੰਦਰ ਕੌਰ ਦੀ ਦੇਖ-ਰੇਖ ਹੇਠ ਏ. ਐਸ. ਕਾਲਜ ਫ਼ਾਰ ਵੁਮੈਨ, ਖੰਨਾ ਵੱਲੋਂ 21 ਫਰਵਰੀ 2026 ਨੂੰ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਨੁੱਕੜ ਨਾਟਕ 'ਆਖਿਰ ਕਦੋਂ ਤੱਕ' ਮੁੱਖ ਆਕਰਸ਼ਨ ਦਾ ਕੇਂਦਰ ਰਿਹਾ | ਇਹ ਨਾਟਕ ਪੰਜਾਬ ਯੂਨੀਵਰਸਿਟੀ, ਪਟਿਆਲਾ ਦੀ ਟੀਮ (ਜ਼ਿੰਦਗੀ ਜ਼ਿੰਦਾਬਾਦ) ਵੱਲੋਂ ਪੇਸ਼ ਕੀਤਾ ਗਿਆ | ਇਸ ਨਾਟਕ ਦਾ ਉਦੇਸ਼ ਨਸ਼ੇ ਦੇ ਆਦੀ ਹੋਣ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਵਿਦਿਆਰਥੀਆਂ ਨੂੰ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ | ਪਿ੍ੰਸੀਪਲ ਨੇ ਪੰਜਾਬ ਦੀ ਸ਼ਾਨ ਅਤੇ ਸਮਿ੍ੱਧ ਵਿਰਾਸਤ ਬਾਰੇ ਸੁੰਦਰ ਪ੍ਰੇਰਣਾਦਾਇਕ ਕਵਿਤਾ ਵੀ ਪੜ੍ਹੀ | ਅੰਤ ਵਿਚ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ ਗਏ |
ਪਿਛਲੀ ਖ਼ਬਰ ਸਹਾਰਨ ਮਾਜਰਾ ਵਿਖੇ 19ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਅੱਜ ਅਗਲੀ ਖ਼ਬਰ ਸਿਹੌੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।