07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਸਰਕਾਰਾਂ ਦਾ ਪੁਤਲਾ ਫੂਕਿਆ

ਅਜੀਤ ਡੈਸਕ 22-02-2026
ਮੁੱਲਾਂਪੁਰ-ਦਾਖਾ, 21 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਦੀ ਅਗਵਾਈ ਹੇਠ ਜਿਉਂਦ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਖੇਤੀ ਖੇਤਰ ਲਈ ਖਤਰਾ ਬਣੇ 'ਭਾਰਤ ਅਮਰੀਕਾ ਵਪਾਰ ਸਮਝੌਤਾ' ਨੂੰ ਲੈ ਕੇ ਕੇਂਦਰ ਦੋਵੇਂ ਸਰਕਾਰਾਂ ਦੇ ਪੁਤਲੇ ਫੂਕੇ ਗਏ | ਇਸ ਮੌਕੇ ਸੰਬੋਧਨ ਹੁੰਦਿਆਂ ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ ਬੀਤੇ ਦਿਨ ਜੇਲ੍ਹੀਂ ਡੱਕੇ ਕਿਸਾਨ ਆਗੂਆਂ ਦੀ ਰਿਹਾਈ ਦੀ ਹੱਕੀ ਮੰਗ ਕਰ ਰਹੇ ਬੀਕੇਯੂ (ਉਗਰਾਹਾਂ) ਦੇ ਹਜ਼ਾਰਾਂ ਕਿਸਾਨਾਂ, ਨੌਜਵਾਨਾਂ ਤੇ ਬੀਬੀਆਂ ਉੱਪਰ ਪਿੰਡ ਜਿਉਂਦ ਵਿਖੇ ਪੰਜਾਬ ਪੁਲਿਸ ਵਲੋਂ ਪੰਜਾਬ ਸਰਕਾਰ ਦੀ ਸ਼ਹਿ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ | ਅੱਜ ਦੇ ਰੋਸ ਮੁਜ਼ਾਹਰੇ ਸਮੇਂ ਜ਼ਿਲ੍ਹਾ ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਸਵੰਤ ਸਿੰਘ ਮਾਨ, ਤੇਜਿੰਦਰ ਸਿੰਘ ਬਿਰਕ, ਗੁਰਮੇਲ ਸਿੰਘ ਢੱਟ, ਮੋਦਨ ਸਿੰਘ ਕੁਲਾਰ, ਨਿਰਭੈ ਸਿੰਘ ਤਲਵੰਡੀ, ਕੁਲਦੀਪ ਸਿੰਘ ਸਵੱਦੀ, ਸੁਰਜੀਤ ਸਿੰਘ ਸਵੱਦੀ, ਗੁਰਦੇਵ ਸਿੰਘ ਢੱਟ, ਬਲਦੇਵ ਸਿੰਘ ਪੰਡੋਰੀ, ਅਮਰਜੀਤ ਸਿੰਘ ਖੰਜਰਵਾਲ, ਲਛਮਣ ਸਿੰਘ ਸਿੱਧਵਾਂ, ਹੋਰ ਮੌਜੂਦ ਰਹੇ |
ਪਿਛਲੀ ਖ਼ਬਰ ਕੀਰਤਨ ਸਮਾਗਮ ਤੇ ਸਮੂਹਿਕ ਅਨੰਦ ਕਾਰਜ 8 ਮਾਰਚ ਨੂੰ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਸਿੱਧਵਾਂ ਖੁਰਦ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।