• ਮੀਟਿੰਗ 'ਚ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਕੁਲਦੀਪ ਐਰੀ ਪਹੰੁਚੇ
ਸਾਹਨੇਵਾਲ, 27 ਫਰਵਰੀ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਨੀਲੇ ਕਾਰਡ ਧਾਰਕਾਂ ਲਈ ਮੇਰੀ ਰਸੋਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ ਇਹ ਸਰਕਾਰ ਦਾ ਇਕ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਕੁਲਦੀਪ ਐਰੀ ਨੇ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੀ ਇਹ ਅੱਜ ਦੀ ਮੀਟਿੰਗ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ ਅਤੇ ਇਹ ਮੀਟਿੰਗਾਂ ਲਗਾਤਾਰ ਵੱਖ ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਅੰਦਰ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਕੇ ਆਪ ਪਾਰਟੀ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਕਾਲੀ ਤੇ ਦੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿੱਥੇ ਪਹਿਲਾਂ ਹਰ ਵਰਗ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਆਫ਼ ਕੀਤੀ, ਅÏਰਤਾਂ ਲਈ ਬੱਸਾਂ ਦਾ ਮੁਫ਼ਤ ਸਫ਼ਰ ਸ਼ੁਰੂ ਕੀਤਾ ਅਤੇ ਇਸ ਦੇ ਨਾਲ ਹੀ ਪਿਛਲੇ ਦਿਨੀਂ 10 ਲੱਖ ਰੁਪਏ ਵਾਲੀ ਹਰ ਪਰਿਵਾਰ ਦਾ ਸਿਹਤ ਬੀਮਾ ਦੀ ਯੋਜਨਾ ਸ਼ੁਰੂ ਕੀਤੀ ਹੈ ਅਤੇ ਹੁਣ ਜੋ ਭਗਵੰਤ ਮਾਨ ਵਲੋਂ ਮੇਰੀ ਰਸੋਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ | ਇਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ | ਉਨ੍ਹਾਂ ਕੈਬਨਿਟ ਮੰਤਰੀ ਅਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਅੰਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਇੰਨ-ਬਿੰਨ ਲਾਗੂ ਕਰ ਕੇ ਹਲਕੇ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸਕੀਮਾਂ ਦੀ ਨਿਗਰਾਨੀ ਮੰਤਰੀ ਮੁੰਡੀਆਂ ਵਲੋਂ ਇਕ ਟੀਮ ਬਣਾ ਕੇ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ ਇਸ ਮੌਕੇ ਓਮ ਪ੍ਰਕਾਸ਼, ਸਤਿੰਦਰ ਤਿੰਦੀ, ਜਗਦੀਪ ਸਿੰਘ, ਨਰੇਸ਼ ਕਾਕਾ, ਸ਼ੰਮੀ ਕੁਮਾਰ, ਲੱਖਾ, ਪਿ੍ੰਸ ਪਾਠਕ, ਮਹੇਸ਼ ਕੁਮਾਰ, ਸੋਨੀ, ਸੋਨੂੰ ਪਾਠਕ ਆਦਿ ਹਾਜ਼ਰ ਸਨ |
ਨੀਲੇ ਕਾਰਡ ਧਾਰਕਾਂ ਲਈ 'ਮੇਰੀ ਰਸੋਈ ਸਕੀਮ' ਸਰਕਾਰ ਦਾ ਇਕ ਇਤਿਹਾਸਕ ਫ਼ੈਸਲਾ-ਕਾਲੀ/ਦੀਨੂੰ
ਅਜੀਤ ਡੈਸਕ
28-02-2026