ਸਮਰਾਲਾ, 27 ਫਰਵਰੀ (ਕੁਲਵਿੰਦਰ ਸਿੰਘ)-ਸਥਾਨਕ ਵਾਰਡ ਨੰਬਰ 8 ਦੇ ਕੌਂਸਲਰ ਡਾ. ਸਿਕੰਦਰ ਸਿੰਘ ਨੇ ਵਾਰਡ ਦੇ ਮੋਹਤਬਰਾਂ ਨਾਲ ਸੱਦੀ ਮੀਟਿੰਗ ਦੌਰਾਨ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਨ੍ਹਾਂ ਦੇ ਵਾਰਡ ਦੇ 'ਚ ਕਪਿਲਾ ਕਾਲੋਨੀ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਰੱਖ ਦਿੱਤਾ ਗਿਆ ਹੈ, ਜਿਸ ਦੇ ਨਾਲ ਵਾਰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਡਾ. ਸਿਕੰਦਰ ਨੇ ਕਿਹਾ ਕਿ ਮੁਹੱਲਾ ਵਾਸੀਆਂ ਦੀ ਇਹ ਮੁੱਖ ਮੰਗ ਸੀ ਕਿਉਂਕਿ ਇਸ ਮੁਹੱਲੇ ਵਿਚ ਸਥਿਤ ਗੁਰਦੁਆਰਾ ਸਾਹਿਬ ਦਾ ਨਾਮ ਵੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਿਆ ਹੋਇਆ ਸੀ ਅਤੇ ਉੱਥੋਂ ਦੇ ਵਸਨੀਕ ਚਾਹੁੰਦੇ ਸਨ ਕਿ ਕਾਲੋਨੀ ਦਾ ਨਾਮ ਵੀ ਗੁਰੂ ਸਾਹਿਬ ਦੇ ਨਾਮ 'ਤੇ ਹੀ ਹੋਵੇ | ਉਨ੍ਹਾਂ ਦੱਸਿਆ ਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਪੁਰਜ਼ੋਰ ਯਤਨਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਨਾਮਕਰਨ ਕਰਵਾ ਕੇ ਅੱਜ ਮੁਹੱਲੇ ਵਿਚ ਨਵੇਂ ਬੋਰਡ ਵੀ ਲਗਵਾ ਦਿੱਤੇ ਗਏ ਹਨ | ਡਾ. ਸਿਕੰਦਰ ਸਿੰਘ ਅਤੇ ਮੁਹੱਲਾ ਵਾਸੀਆਂ ਵਲੋਂ ਵਿਧਾਇਕ ਦਿਆਲਪੁਰਾ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਹਰਵਿੰਦਰ ਸਿੰਘ, ਦਿਆਲ ਸਿੰਘ, ਡਾ. ਜਸਵਿੰਦਰ ਸਿੰਘ, ਸੰਤ ਸਿੰਘ, ਸੋਨੀ ਸਿੰਘ ਕੰਡੇ ਵਾਲੇ, ਸੁਰਿੰਦਰ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਸੂਬੇਦਾਰ ਜਸਪਾਲ ਸਿੰਘ, ਪਿ੍ਤਪਾਲ ਸਿੰਘ, ਰਾਮ ਸਿੰਘ ਅਤੇ ਭੁਪਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |