27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣ ਦਾ ਸਨਮਾਨ

ਅਜੀਤ ਡੈਸਕ 28-02-2026
ਮਲੌਦ, 27 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਤਰਨਜੀਤ ਸਿੰਘ ਯੂ.ਐਸ.ਏ ਨੇ ਆਪਣੇ ਬੱਚਿਆਂ ਦੀ ਜਨਮ ਦਿਨ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ 11 ਹਜਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਦਾਨੀ ਪਰਿਵਾਰ ਦੇ ਮੈਂਬਰ ਅਵਤਾਰ ਸਿੰਘ ਜਰਗੜੀ ਨੂੰ ਸਿਰਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਸਵਰਨ ਸਿੰਘ ਲਸਾੜਾ, ਗੁਰਬਾਜ਼ ਸਿੰਘ ਜ਼ੁਲਮਗੜ੍ਹ, ਮਾ. ਮੇਵਾ ਸਿੰਘ ਜਰਗੜੀ, ਮਲੂਕ ਸਿੰਘ ਜ਼ੁਲਮਗੜ੍ਹ, ਨੰਬਰਦਾਰ ਨਰਿੰਦਰ ਸਿੰਘ ਜਰਗੜੀ, ਗੁਰਜੀਤ ਸਿੰਘ ਜ਼ੁਲਮਗੜ੍ਹ, ਮਾ. ਸੁਰਿੰਦਰਪਾਲ ਸਿੰਘ, ਜਗਦੇਵ ਸਿੰਘ, ਛੋਟਾ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਵੱਖ-ਵੱਖ ਬਿਮਾਰੀਆਂ ਦੇ ਚੈੱਕਅਪ ਕੈਂਪ ਸੰਬੰਧੀ ਹੋਈ, ਕੈਂਪ 1 ਨੂੰ ਅਗਲੀ ਖ਼ਬਰ ਕੁਦਰਤੀ ਆਫ਼ਤਾਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।