27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਵੱਖ-ਵੱਖ ਬਿਮਾਰੀਆਂ ਦੇ ਚੈੱਕਅਪ ਕੈਂਪ ਸੰਬੰਧੀ ਹੋਈ, ਕੈਂਪ 1 ਨੂੰ

ਅਜੀਤ ਡੈਸਕ 28-02-2026
ਬੀਜਾ, 27 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ (ਯੂਨਿਟ ਆਫ਼ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ) ਦੀ ਡਾਕਟਰਾਂ ਦੀ ਮਾਹਿਰ ਟੀਮ ਵਲੋਂ ਸਮਾਜ ਸੇਵੀ, ਐਨ. ਆਰ. ਆਈ., ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਮਿੰਦਰ ਸਿੰਘ ਮੰਡੇਰ ਦੇ ਗ੍ਰਹਿ ਪਿੰਡ ਜਰਗ ਵਿਖੇ ਵੱਖ ਵੱਖ ਬਿਮਾਰੀਆਂ ਦਾ ਮੁਫ਼ਤ ਚੈੱਕ ਅੱਪ ਕੈਂਪ 1 ਮਾਰਚ ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ | ਗੁਰੂਦਆਰਾ ਮੰਜੀ ਸਾਹਿਬ ਕੋਟਾਂ ਵਿਖੇ ਇਸ ਕੈਂਪ ਸਬੰਧੀ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਬਾਬਾ ਜੱਸਾ ਸਿੰਘ ਕਾਰਸੇਵਾ ਵਾਲੇ ਤੇ ਚਰਨਜੀਤ ਸਿੰਘ ਚੰਨੀ ਪਾਇਲ ਨੇ ਕਿਹਾ ਕਿ ਸਾਬਕਾ ਸਰਪੰਚ ਹਰਮਿੰਦਰ ਸਿੰਘ ਮੰਡੇਰ ਜਰਗ ਦੇ ਭਰਪੂਰ ਸਹਿਯੋਗ ਨਾਲ ਲਗਾਇਆ ਜਾ ਰਿਹਾ ਕੈਂਪ ਇਲਾਕੇ ਦੇ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਗਿੱਲ, ਜਨਰਲ ਅਤੇ ਲੈਪਰੋਸਕੋਪਿਕ ਸਰਜਨ ਡਾ. (ਪ੍ਰੋ.) ਰਿੱਕੀ ਸਿੰਗਲ, ਜਨਾਨਾ ਰੋਗਾਂ ਦੇ ਮਾਹਿਰ ਡਾ. ਜਿਨੀ ਗਰੇਵਾਲ ਚੀਮਾ, ਮੈਡੀਸਨ ਵਿਭਾਗ ਡਾ. ਚਰਨਜੀਤ ਸਿੰਘ, ਬੱਚਿਆਂ ਦੇ ਮਾਹਿਰ ਡਾ. ਤਰੁਣ ਕੁਮਾਰ ਸਰਮਾ, ਦੰਦਾਂ ਦੇ ਮਾਹਿਰ ਡਾ. ਅਭੀਨਵ ਅਨੇਜਾ, ਅੱਖਾਂ ਦੇ ਮਾਹਿਰ ਡਾ. ਅੰਜਨਾ ਸਚਦੇਵ ਗੁਪਤਾ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨਗੇ | ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਈ ਮੀਟਿੰਗ ਦੌਰਾਨ ਰਾਗੀ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ,ਬਾਬਾ ਜੱਸਾ ਸਿੰਘ, ਗੁਰਮੁਖ ਸਿੰਘ ਰਾਏਪੁਰ,ਚਰਨਜੀਤ ਸਿੰਘ ਚੰਨੀ ਪਾਇਲ, ਉਜਾਗਰ ਸਿੰਘ ਮਾਂਗਟ ਕੋਟ, ਭਗਵੰਤ ਸਿੰਘ, ਗੁਰਦੀਪ ਸਿੰਘ ਅੜੈ੍ਹਚਾਂ, ਸੁਖਵਿੰਦਰ ਸਿੰਘ ਸੁੱਖਾ, ਕੈਪਟਨ ਰਾਮਪਾਲ ਸਿੰਘ, ਰਾਜਿੰਦਰ ਸਿੰਘ ਪਨੈਚ, ਤੇਜਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਜਰਵਾਲ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ • ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ 17 ਤੋਂ 19 ਮਾਰਚ ਤ... ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।