ਜੋਧਾਂ, 27 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ 17 ਤੋਂ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਇਸ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਸਬੰਧੀ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸੱਦੇ ਪੱਤਰ ਵੰਡੇ ਜਾ ਰਹੇ ਹਨ¢ ਇਸ ਮੌਕੇ ਜਗਦੇਵ ਸਿੰਘ ਗਰੇਵਾਲ ਅਤੇ ਜਥੇਦਾਰ ਬਲਵੀਰ ਸਿੰਘ ਗਰੇਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ 17 ਮਾਰਚ ਦਿਨ ਮੰਗਲਵਾਰ ਤੋਂ 19 ਮਾਰਚ ਦਿਨ ਵੀਰਵਾਰ ਤੱਕ ਧਾਰਮਿਕ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਸਾਲਾਨਾ ਜੋੜ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਨਗਰ ਕੀਰਤਨ, ਭਲਵਾਨਾਂ ਦੀਆਂ ਕੁਸ਼ਤੀਆਂ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਸੁਖਦੇਵ ਸਿੰਘ ਮੀਤ ਮੈਨੇਜਰ ਨੂੰ ਸਾਲਾਨਾ ਜੋੜ ਮੇਲੇ ਦੇ ਸੱਦਾ ਪੱਤਰ ਭੇਂਟ ਕੀਤਾ ਗਿਆ¢ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨਾਂ ਦੀ ਯਾਦ ਵਿਚ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨਾਂ ਦੀਆਂ ਮਹਾਨ ਕੁਰਬਾਨੀਆਂ ਅਤੇ ਗੁਰਮਤਿ ਫ਼ਲਸਫ਼ੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ¢ ਇਸ ਮੌਕੇ ਚਰਨ ਸਿੰਘ ਆਲਮਗੀਰ ਮੈਂਬਰ ਸ਼੍ਰੋਮਣੀ ਕਮੇਟੀ, ਜਸਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਹਰਜੀਤ ਸਿੰਘ ਆਰਕੇ, ਜੋਗਾ ਸਿੰਘ ਸੁਪਰਵਾਈਜ਼ਰ, ਹਰਵਿੰਦਰ ਸਿੰਘ ਰੈਲੀ, ਦਰਸ਼ਨ ਸਿੰਘ ਚੀਮਾ, ਗੁਰਮੁਖ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ |