27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪਿੰਡ ਮੱਲ੍ਹੀਪੁਰ ਵਿਚ ਸ਼ਹੀਦਾਂ ਸਿੰਘਾਂ ਦੀ ਯਾਦ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 28-02-2026
ਦੋਰਾਹਾ, 27 ਫਰਵਰੀ (ਮਨਜੀਤ ਸਿੰਘ ਗਿੱਲ)-ਨੇੜਲੇ ਪਿੰਡ ਮੱਲ੍ਹੀਪੁਰ ਵਿਖੇ ਸ਼ਹੀਦਾਂ ਸਿੰਘਾਂ ਦੇ ਅਸਥਾਨ ਤੇ ਹਰ ਸਾਲ ਦੀ ਤਰ੍ਹਾਂ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਦੂਰ ਦੁਰਾਡੇ ਵੱਸਦੇ ਪਿੰਡ ਵਾਸੀਆਂ ਨੇ ਸ਼ਰਧਾ ਭਾਵਨਾ ਨਾਲ ਹਿੱਸਾ ਲਿਆ | ਸ਼ਹੀਦਾਂ ਸਿੰਘਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉੱਘੇ ਰਾਗੀ ਭਾਈ ਮਨਦੀਪ ਸਿੰਘ ਬੀਜਾ ਵਾਲਿਆਂ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਕੀਰਤਨ ਉਪਦੇਸ਼ ਕਰਦਿਆਂ ਭਾਈ ਮਨਦੀਪ ਸਿੰਘ ਨੇ ਗੁਰਬਾਣੀ ਵਿਚ ਕੁਰਬਾਨੀ ਅਤੇ ਸ਼ਹੀਦੀ ਦਾ ਸੰਕਲਪ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਆਖਿਆ ਕਿ ਸ਼ਹੀਦੀ ਧਰਮ ਦੇ ਰਾਹ ਤੇ ਸੱਚੀ ਗਵਾਹੀ ਹੋਣ ਦੀ ਤਸਦੀਕ ਹੁੰਦੀ ਹੈ | ਅਤੇ ਸਿੱਖ ਇਤਿਹਾਸ ਗਵਾਹ ਹੈ ਕਿ ਕਿਸੇ ਕੌਮ ਸਮਾਜ ਅਤੇ ਮਨੁੱਖਤਾ ਲਈ ਕੁਰਬਾਨੀ ਦੇਣ ਵਾਲੇ ਲੋਕ ਸ਼ਹੀਦੀ ਸਿਧਾਂਤ ਮੁਤਾਬਿਕ ਸਤਿਕਾਰ ਦੇ ਪਾਤਰ ਹੁੰਦੇ ਹਨ | ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਅਤੇ ਸਮੁੱਚਤਾ ਵਿਚ ਸਿੱਖੀ ਦੀ ਸਮਰਪਣ ਭਾਵਨਾ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਭਾਈ ਤਰਨਜੀਤ ਸਿੰਘ, ਕਮਲਜੀਤ ਸਿੰਘ, ਲਖਬੀਰ ਸਿੰਘ ਹੈੱਡ ਗ੍ਰੰਥੀ, ਭਾਈ ਜਸਵੀਰ ਸਿੰਘ, ਮੱਘਰ ਸਿੰਘ ਚੱਕੀ ਵਾਲੇ, ਕੁਲਦੀਪ ਸਿੰਘ ਮਲੀਪੁਰ ਸਮੇਤ ਵੱਡੀ ਗਿਣਤੀ 'ਚ ਪਿੰਡ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਮਾਨਸਰ ਸਾਹਿਬ ਪਿੰਡ ਦਹੇੜੂ ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ ਆਰੰਭ • ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲ... ਅਗਲੀ ਖ਼ਬਰ ਬੜੂੰਦੀ 'ਚ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਕੱਲ੍ਹ ਤੋਂ • 1 ਮਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।