27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਾਛੀਵਾੜਾ ਤੋਂ ਸਮਰਾਲਾ ਰੈਲੀ 'ਚ ਵੱਡਾ ਜਥਾ ਹੋਵੇਗਾ ਸ਼ਾਮਿਲ-ਜਸਪਾਲ ਜੱਜ

ਅਜੀਤ ਡੈਸਕ 28-02-2026
ਮਾਛੀਵਾੜਾ ਸਾਹਿਬ, 27 ਫਰਵਰੀ (ਰਾਜਦੀਪ ਅਲਬੇਲਾ)-ਸਮਰਾਲਾ ਵਿਖੇ 'ਪੰਜਾਬ ਬਚਾਓ-ਸੁੁਖਬੀਰ ਸਿੰਘ ਬਾਦਲ ਲਿਆਓ' ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਜੋ 1 ਮਾਰਚ ਨੂੰ ਰੈਲੀ ਹੋਣ ਜਾ ਰਹੀ ਹੈ ਉਸ ਵਿਚ ਮਾਛੀਵਾੜਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਵੱਡਾ ਜਥਾ ਸ਼ਮੂਲੀਅਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਭਰੋਸੇਮੰਦ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ ਅਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਵੱਲ ਤੋਰਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਜੋ ਹੁਣ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਹਤਾਸ਼ ਹੋ ਚੁੱਕੇ ਹਨ, ਜਿਸ ਦੇ ਰਾਜ ਵਿੱਚ ਪੰਜਾਬ ਅੰਦਰ ਸਿੱਖਿਆ ਦਾ ਮੰਦਾ ਹਾਲ ਹੋ ਗਿਆ ਹੈ, ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਡਗਮਗਾ ਗਈ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਮਰਾਲਾ ਵਿਖੇ 1 ਮਾਰਚ ਨੂੰ ਕੀਤੀ ਜਾ ਰਹੀ ਰੈਲੀ 'ਚ ਵੀ ਲੋਕ ਵੱਡੀ ਗਿਣਤੀ ਵਿਚ ਪੁੱਜਣਗੇ |
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਸੰਬੰਧੀ ਪਿੰਡ ਬਿਲਾਸਪੁਰ ਵਿਖੇ ਲੱਖਾ ਪਾਇਲ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਅੰਤਰ ਕਾਲਜ ਟੂਰਨਾਮੈਂਟ 'ਚ ਖੰਨਾ ਦੀਆਂ ਜੇਤੂ ਲੜਕੀਆਂ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।