27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਂਗਰਸ ਦੀ ਬਰਨਾਲਾ ਰੈਲੀ ਸੰਬੰਧੀ ਪਿੰਡ ਬਿਲਾਸਪੁਰ ਵਿਖੇ ਲੱਖਾ ਪਾਇਲ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 28-02-2026
ਰਾੜਾ ਸਾਹਿਬ, 27 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਕਾਂਗਰਸ ਪਾਰਟੀ ਵਲੋਂ ਮਨਰੇਗਾ ਬਚਾਓ ਸੰਗਰਾਮ ਦੇ ਅੰਤਰਗਤ ਅੱਜ ਅਨਾਜ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਸੰਬੰਧੀ ਵਿਧਾਨ ਸਭਾ ਹਲਕਾ ਪਾਇਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਵਲੋਂ ਪਿੰਡ ਬਿਲਾਸਪੁਰ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਰੈਲੀ ਸੰਬੰਧੀ ਲਾਮਬੰਦ ਕੀਤਾ ਗਿਆ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਲੱਖਾ ਪਾਇਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰ. ਐੱਸ. ਐੱਸ. ਵਲੋਂ ਦੇਸ਼ ਅੰਦਰ ਸੰਵਿਧਾਨ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੇਸ਼ ਦੇ ਕਿਸਾਨ-ਮਜਦੂਰ ਅਤੇ ਮਨਰੇਗਾ ਵਰਕਰਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ | ਪਰ ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਇਨ੍ਹਾਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀ ਹੋਣ ਦੇਵੇਗੀ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਕਾਂਗਰਸ ਪਾਰਟੀ ਦੇ ਸੀਨੀ. ਨੇਤਾ ਰਾਹੁਲ ਗਾਂਧੀ ਪਹੁੰਚ ਰਹੇ ਹਨ, ਉੱਥੇ ਹੀ ਪੰਜਾਬ ਦੇ ਸਾਰੇ ਸੀਨੀ. ਨੇਤਾ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਹਰ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪਿੰਡ ਬਿਲਾਸਪੁਰ ਦੇ ਸਰਪੰਚ ਰਣਜੀਤ ਸਿੰਘ ਬਿੱਲੂ, ਸਾਬਕਾ ਸਰਪੰਚ ਜਗਤਾਰ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ ਸੋਨੀ ਬਲਾਕ ਸੰਮਤੀ ਮੈਂਬਰ, ਪੰਚ ਆਜ਼ਾਦ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਕੁਲਵੀਰ ਸਿੰਘ ਰਾਣਾ ਪੰਚ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਦੇਸਰਾਜ ਸਿੰਘ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਹਲਕਾ ਸਾਹਨੇਵਾਲ ਤੋਂ ਬਾਜਵਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਹੋਵੇਗਾ ਰਵਾਨ... ਅਗਲੀ ਖ਼ਬਰ ਮਾਛੀਵਾੜਾ ਤੋਂ ਸਮਰਾਲਾ ਰੈਲੀ 'ਚ ਵੱਡਾ ਜਥਾ ਹੋਵੇਗਾ ਸ਼ਾਮਿਲ-ਜਸਪਾਲ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।