27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਂਗਰਸ ਦੀ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਹਲਕਾ ਸਾਹਨੇਵਾਲ ਤੋਂ ਬਾਜਵਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਹੋਵੇਗਾ ਰਵਾਨਾ-ਚਹਿਲ/ਸ਼ੇਰੀ

ਅਜੀਤ ਡੈਸਕ 28-02-2026
ਸਾਹਨੇਵਾਲ, 27 ਫਰਵਰੀ (ਹਨੀ ਚਾਠਲੀ)-ਕਾਂਗਰਸ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ 28 ਫਰਵਰੀ ਨੂੰ ਕੀਤੀ ਜਾ ਰਹੀ ਬਰਨਾਲਾ ਵਿਖੇ ਵਿਸ਼ਾਲ ਰੈਲੀ 'ਚ ਜਿੱਥੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਹੁੰਚ ਰਹੇ ਹਨ ਉੱਥੇ ਹੀ ਕਾਂਗਰਸ ਦੀ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ 28 ਫਰਵਰੀ ਦਿਨ ਸਨਿਚਰਵਾਰ ਨੂੰ ਸਵੇਰੇ 9 ਵਜੇ ਦੇ ਲਗਭਗ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ ਹੋਵੇਗਾ | ਇਹ ਪ੍ਰਗਟਾਵਾ ਕਾਂਗਰਸ ਦੇ ਮੰਡਲ ਪ੍ਰਧਾਨ ਅਵਤਾਰ ਸਿੰਘ ਚਹਿਲ ਅਤੇ ਕੌਂਸਲਰ ਸ਼ਮਸ਼ੇਰ ਸ਼ੇਰੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਚਹਿਲ ਤੇ ਸ਼ੇਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ-ਹਿਤ ਦੇ ਮੁੱਦਿਆਂ 'ਤੇ ਡਟ ਕੇ ਖੜ੍ਹੀ ਰਹੀ ਹੈ ਅਤੇ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਹੋ ਰਹੀ ਇਹ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮੁੱਢ ਬੰਨ੍ਹੇਗੀ |
ਪਿਛਲੀ ਖ਼ਬਰ ਸਮੂਹ ਸੰਸਥਾਵਾਂ ਵਲੋਂ ਖ਼ੂਨਦਾਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਸੰਬੰਧੀ ਪਿੰਡ ਬਿਲਾਸਪੁਰ ਵਿਖੇ ਲੱਖਾ ਪਾਇਲ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।