ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਸੰਗਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਅੱਜ ਖੰਨਾ ਦੇ ਸਰਕਾਰੀ ਹਸਪਤਾਲ ਤੋਂ ਇੱਕ ਵਿਸ਼ੇਸ਼ ਮੈਡੀਕਲ ਟੀਮ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤੀ ਗਈ | ਇਸ ਟੀਮ ਨੂੰ ਐਸ. ਐਮ. ਓ. ਡਾ. ਮਨਿੰਦਰ ਸਿੰਘ ਭਸੀਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਡਾ. ਭਸੀਨ ਨੇ ਕਿਹਾ ਕਿ ਇਹ ਟੀਮ ਸਮਾਗਮ ਦੌਰਾਨ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਏਗੀ ਅਤੇ ਜ਼ਰੂਰਤਮੰਦਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਏਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਹ ਪ੍ਰਬੰਧ ਸਰਕਾਰ ਦੀ ਲੋਕ-ਭਲਾਈ ਨੀਤੀ ਅਤੇ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਯਤਨਾਂ ਨੂੰ ਦਰਸਾਉਂਦੇ ਹਨ | ਸਰਕਾਰ ਦਾ ਟੀਚਾ ਹੈ ਕਿ ਹਰ ਨਾਗਰਿਕ ਤੱਕ ਬਿਹਤਰ ਅਤੇ ਗੁਣਵੱਤਾ ਭਰੀ ਸਿਹਤ ਸੇਵਾ ਪਹੁੰਚੇ | ਹੋਲਾ ਮੁਹੱਲਾ ਵਰਗੇ ਵੱਡੇ ਧਾਰਮਿਕ ਸਮਾਗਮ ਦੌਰਾਨ ਇੰਨੇ ਵਧੀਆ ਸਿਹਤ ਪ੍ਰਬੰਧ ਕਰਨਾ ਸਿਹਤ ਮਹਿਕਮੇ ਦੀ ਤਿਆਰੀ ਅਤੇ ਸਰਕਾਰ ਦੀ ਸੁਚੱਜੀ ਯੋਜਨਾ ਦਾ ਪ੍ਰਮਾਣ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ | ਡਾ. ਭਸੀਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਇੱਛਾਵਾਂ ਅਨੁਸਾਰ ਸਾਡੀ ਟੀਮ ਹੋਲਾ ਮਹੱਲਾ ਪਹੁੰਚੀ ਲੱਖਾਂ ਸ਼ਰਧਾਲੂਆਂ ਦੀ ਸੰਗਤ ਨੂੰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਖੰਨਾ ਸਿਵਲ ਹਸਪਤਾਲ ਵੀ ਲੋਕ ਸੇਵਾ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ ਅਤੇ ਇਸ ਹਸਪਤਾਲ ਨੇ ਕਈ ਨਵੇਂ ਰਿਕਾਰਡ ਕਾਇਮ ਕੀਤੇ ਹਨ |
ਹੋਲੇ ਮਹੱਲੇ ਮੌਕੇ ਐਸ. ਐਮ. ਓ. ਡਾ. ਮਨਿੰਦਰ ਭਸੀਨ ਨੇ ਖੰਨਾ ਤੋਂ ਰਵਾਨਾ ਕੀਤੀ ਮੈਡੀਕਲ ਟੀਮ
ਅਜੀਤ ਡੈਸਕ
01-03-2026