ਰਾੜਾ ਸਾਹਿਬ, 28 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਅਤੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਯੋਗ ਅਗਵਾਈ ਹੇਠ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ, ਰਾੜਾ ਸਾਹਿਬ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਅੱਜ 1 ਮਾਰਚ 2026 ਦਿਨ ਐਤਵਾਰ ਨੂੰ ਪਿੰਡ ਜਰਗ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਗਿੱਲ, ਜਨਰਲ ਅਤੇ ਲੈਪਰੋਸਕੋਪਿਕ ਸਰਜਨ ਡਾ. (ਪ੍ਰੋ) ਰਿੱਕੀ ਸਿੰਗਲ, ਮੈਡੀਸਨ ਵਿਭਾਗ ਦੇ ਮਾਹਿਰ ਡਾ. ਚਰਨਜੀਤ ਸਿੰਘ, ਦੰਦਾਂ ਦੇ ਮਾਹਿਰ ਡਾ. ਅਭਿਨਵ ਅਨੇਜਾ, ਜਨਾਨਾ ਰੋਗਾਂ ਦੇ ਮਾਹਿਰ ਡਾ. ਜੀਨੀ ਗਰੇਵਾਲ ਚੀਮਾ, ਬੱਚਿਆਂ ਦੇ ਸਪੈਸ਼ਲਿਸਟ ਡਾ. ਤਰੁਣ ਕੁਮਾਰ ਸ਼ਰਮਾ ਅਤੇ ਅੱਖਾਂ ਦੇ ਮਾਹਿਰ ਡਾ. ਅੰਜਨਾ ਸਚਦੇਵ ਗੁਪਤਾ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ | ਇਸ ਸਮੇਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਹਸਪਤਾਲ ਦੇ ਟਰੱਸਟੀ ਮਲਕੀਤ ਸਿੰਘ ਪਨੇਸਰ ਨੇ ਦੱਸਿਆ ਕਿ ਜਿੱਥੇ ਰਾੜਾ ਸਾਹਿਬ ਹਸਪਤਾਲ ਵਿੱਚ ਹਰ ਤਰ੍ਹਾਂ ਦਾ ਇਲਾਜ਼ ਬਹੁਤ ਹੀ ਘੱਟ ਰੇਟਾਂ ਤੇ ਕੀਤਾ ਜਾਂਦਾ ਹੈ, ਉੱਥੇ ਹਰ ਤਰ੍ਹਾਂ ਦੀਆਂ ਇੰਸ਼ੋਰੈਂਸ ਸੇਵਾਵਾਂ ਅਧੀਨ ਜਿਵੇਂ ਕਿ ਪ੍ਰਧਾਨ ਮੰਤਰੀ ਬੀਮਾ ਯੋਜਨਾ, ਮੁੱਖ ਮੰਤਰੀ ਬੀਮਾ ਯੋਜਨਾ ਅਤੇ ਫ਼ੌਜੀ ਵੀਰਾਂ ਲਈ ਈ. ਸੀ. ਐਚ. ਐਸ ਅਧੀਨ ਮੁਫ਼ਤ ਇਲਾਜ ਕਰਨ ਦੀ ਸੁਵਿਧਾ ਤੋਂ ਇਲਾਵਾ ਹਰ ਤਰ੍ਹਾਂ ਦੀ ਪ੍ਰਾਈਵੇਟ ਇੰਸ਼ੋਰੈਂਸ ਵੀ ਉਪਲਬਧ ਹੈ | ਉਨ੍ਹਾਂ ਨੇ ਸੰਗਤ ਨੂੰ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ |