19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਾਕਿਸਤਾਨ ਵਿਖੇ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਮੌਕੇ ਸ਼ਾਮਿਲ ਹੋਣ ਲਈ ਸੰਗਤਾਂ ਪਾਸਪੋਰਟ ਜਮ੍ਹਾਂ ਕਰਵਾਉਣ-ਜਥੇਦਾਰ ਜੱਲ੍ਹਾ

ਅਜੀਤ ਡੈਸਕ 01-03-2026
ਪਾਇਲ, 28 ਫਰਵਰੀ (ਨਿਜ਼ਾਮਪੁਰ,ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਨਾਨਕ ਸ਼ਾਹੀ ਕੈਲੰਡਰ ਅਨੁਸਾਰ 18 ਜੂਨ ਨੂੰ ਲਾਹੌਰ ਵਿਖੇ ਮਨਾਇਆ ਜਾ ਰਿਹਾ ਹੈ | ਜਿਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥਾ ਡੇਰਾ ਸਾਹਿਬ ਲਾਹੌਰ ਵਿਖੇ ਭੇਜਿਆ ਜਾਣਾ ਹੈ | ਇਸ ਲਈ ਜੋ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਦੇ ਲਈ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਲਈ ਜਾਣ ਲਈ ਇੱਛੁਕ ਹਨ, ਉਹ ਆਪਣੇ ਪਾਸਪੋਰਟ ਇਕ ਹਫ਼ਤੇ ਦੇ ਅੰਦਰ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਜਮ੍ਹਾਂ ਕਰਵਾਉਣ | ਜਥੇਦਾਰ ਜੱਲਾ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਵਿਚ ਸ਼ਾਮਿਲ ਹੋਣ ਵਾਲੇ ਯਾਤਰਾ ਦਾ ਪਾਸਪੋਰਟ ਦੀ ਮਿਆਦ 31 ਦਸੰਬਰ 2026 ਤੱਕ ਹੋਣਾ ਲਾਜ਼ਮੀ ਹੈ | ਵਰਨਣਯੋਗ ਹੈ ਕਿ ਉਹ ਹੀ ਸ਼ਰਧਾਲੂ ਜਾਣ ਲਈ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਯਾਤਰਾ ਦੋ ਸਾਲ ਤੋਂ ਘੱਟ ਸਮੇਂ ਦੇ ਅੰਦਰ ਪਾਕਿਸਤਾਨ ਦੀ ਯਾਤਰਾ ਨਾ ਕੀਤੀ ਹੋਵੇ | ਉਨ੍ਹਾਂ ਦੱਸਿਆ ਕਿ 58 ਸਾਲਾਂ ਤੋਂ ਘੱਟ ਉਮਰ ਦੀਆਂ ਮਹਿਲਾਵਾਂ ਲਈ ਕਿਸੇ ਖੂਨ ਦੇ ਰਿਸ਼ਤੇ 'ਚੋਂ ਇਕ ਵਿਅਕਤੀ ਦਾ ਨਾਲ ਜਾਣਾ ਲਾਜ਼ਮੀ ਹੈ | ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਦੱਸਿਆ ਕਿ ਜਾਣ ਵਾਲੇ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਮੇਰੇ ਨਾਲ ਨਿੱਜੀ ਤੌਰ 'ਤੇ ਮਿਲ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ |
ਪਿਛਲੀ ਖ਼ਬਰ ਮੰਤਰੀ ਮੁੰਡੀਆਂ ਦੇ ਦਫ਼ਤਰ ਵਿਖੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਰਾਹਤ ਮਿਲਣ ਦੀ ਖ਼ੁਸ਼ੀ 'ਚ ਲੱਡੂ ਵੰਡੇ • ਸੱਚ ਦੀ ਜ... ਅਗਲੀ ਖ਼ਬਰ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵੱਲੋਂ ਪਿੰਡ ਜਰਗ ਵਿਖੇ ਮੈਡੀਕਲ ਜਾਂਚ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।