19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮੰਤਰੀ ਮੁੰਡੀਆਂ ਦੇ ਦਫ਼ਤਰ ਵਿਖੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਰਾਹਤ ਮਿਲਣ ਦੀ ਖ਼ੁਸ਼ੀ 'ਚ ਲੱਡੂ ਵੰਡੇ • ਸੱਚ ਦੀ ਜਿੱਤ ਹੋਈ-ਚੇਅਰਮੈਨ ਮੁੰਡੀਆਂ

ਅਜੀਤ ਡੈਸਕ 01-03-2026
ਕੁਹਾੜਾ/ਸਾਹਨੇਵਾਲ, 28 ਫਰਵਰੀ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ ਮੰਗਲੀ )-ਆਮ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ਵਿਚ ਅਦਾਲਤ ਤੋਂ ਰਾਹਤ ਮਿਲਣ ਦੀ ਖ਼ੁਸ਼ੀ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕਾ ਸਾਹਨੇਵਾਲ ਸਥਿਤ ਦਫ਼ਤਰ ਵਿਖੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਪ ਵਰਕਰਾਂ ਵਲੋਂ ਲੱਡੂ ਵੰਡੇ ਗਏ ਤੇ ਭੰਗੜੇ ਪਾਏ ਗਏ | ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਨੇ ਕੋਰਟ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਸਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ ਅਤੇ ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸਚਾਈ ਵੀ ਸਾਹਮਣੇ ਆ ਜਾਵੇਗੀ | ਇਸ ਮੌਕੇ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਤਜਿੰਦਰ ਸਿੰਘ ਮਿੱਠੂ, ਪ੍ਰਧਾਨ ਲਾਲੀ ਹਰਾ, ਇਕਬਾਲ ਸਿੰਘ ਜੰਡਿਆਲੀ ਪੀ. ਏ., ਜਸਵੰਤ ਸਿੰਘ, ਕੁਲਦੀਪ ਐਰੀ, ਗੁਰਪ੍ਰੀਤ ਸਿੰਘ ਖ਼ਾਲਸਾ, ਦਲਜੀਤ ਸਿੰਘ ਚੌਹਾਨ, ਕੁਲਵਿੰਦਰ ਸ਼ਾਰਦੇ, ਰਣਜੋਧ ਸਿੰਘ ਸੈਣੀ, ਪਰਮਿੰਦਰ ਸਿੰਘ ਪਿੰਦੀ, ਬੰਟੀ ਬਿਲਗਾ, ਗੁਰਮੀਤ ਸਿੰਘ ਪੱਪੂ ਤਲਵਾੜਾ, ਹਰਭਜਨ ਸਿੰਘ ਢਿੱਲੋਂ ਮੀਤ ਭਾਰੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਲਵਾ ਕਾਲਜ ਦੀ 60ਵੀਂ ਵਰ੍ਹੇਗੰਢ ਮਨਾਈ, ਰਾਜੇਵਾਲ, ਮੱਲਮਜਰਾ, ਗਿੱਲ ਤੇ ਢਿੱਲੋਂ ਵੀ ਪਹੁੰਚੇ ਅਗਲੀ ਖ਼ਬਰ ਪਾਕਿਸਤਾਨ ਵਿਖੇ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਮੌਕੇ ਸ਼ਾਮਿਲ ਹੋਣ ਲਈ ਸੰਗਤਾਂ ਪਾਸਪੋਰਟ ਜਮ੍ਹਾਂ ਕਰਵਾਉਣ-ਜਥੇਦਾਰ ਜੱਲ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।