19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮਾਲਵਾ ਕਾਲਜ ਦੀ 60ਵੀਂ ਵਰ੍ਹੇਗੰਢ ਮਨਾਈ, ਰਾਜੇਵਾਲ, ਮੱਲਮਜਰਾ, ਗਿੱਲ ਤੇ ਢਿੱਲੋਂ ਵੀ ਪਹੁੰਚੇ

ਅਜੀਤ ਡੈਸਕ 01-03-2026
ਸਮਰਾਲਾ, 28 ਫਰਵਰੀ (ਗੋਪਾਲ ਸੋਫਤ)-ਮਾਲਵਾ ਕਾਲਜ, ਬੌਂਦਲੀ ਸਮਰਾਲਾ 'ਚ ਕਾਲਜ ਦੇ 60 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਵਰ੍ਹੇਗੰਢ ਮਨਾਈ ਗਈ | ਮੈਨੇਜਮੈਂਟ, ਪਿ੍ੰਸੀਪਲ, ਸਟਾਫ਼ ਅਤੇ ਅਲੂਮਨੀ ਐਸੋਸੀਏਸ਼ਨ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਉੱਤੇ ਕਾਲਜ ਦੇ ਸਰਪ੍ਰਸਤ ਬਲਬੀਰ ਸਿੰਘ ਰਾਜੇਵਾਲ, ਕਮਾਡੈਂਟ ਰਛਪਾਲ ਸਿੰਘ, ਪ੍ਰਧਾਨ ਮਾਲਵਾ ਐਜੂਕੇਸ਼ਨ ਕੌਂਸਲ ਆਲਮਦੀਪ ਸਿੰਘ ਮੱਲ ਮਾਜਰਾ, ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ, ਜਨਰਲ ਸਕੱਤਰ ਤੇਜਿੰਦਰ ਸਿੰਘ ਅਤੇ ਸਮੁੱਚੀ ਕਾਰਜਕਾਰਨੀ ਦੇ ਮੈਂਬਰ ਵੀ ਸ਼ਾਮਿਲ ਹੋਏ | ਕਾਲਜ ਦੇ ਪ੍ਰਧਾਨ ਆਲਮਦੀਪ ਸਿੰਘ ਮੱਲ ਮਾਜਰਾ ਨੇ ਦੱਸਿਆ ਕਿ ਕਾਲਜ ਨੇ ਪਿਛਲੇ 6 ਦਹਾਕਿਆਂ ਤੋਂ ਸਮਾਜ ਦੀ ਸੇਵਾ ਅਤੇ ਪੇਂਡੂ ਖੇਤਰ ਵਿਚ ਵਿੱਦਿਆ ਦਾ ਦਾਨ ਪੂਰੀ ਇਮਾਨਦਾਰੀ ਨਾਲ ਕੀਤਾ ਹੈ ਅਤੇ ਯਕੀਨ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਕਾਲਜ ਪੂਰੀ ਤਨਦੇਹੀ ਨਾਲ ਇਹ ਕਰਤੱਵ ਨਿਭਾਉਂਦਾ ਰਹੇਗਾ | ਇਸ ਮੌਕੇ 'ਤੇ ਕਾਲਜ ਪਿ੍ੰਸੀਪਲ ਡਾ. ਦਿਨੇਸ਼ ਸ਼ਰਮਾ ਨੇ ਆਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ | ਕਾਲਜ ਦੇ 60 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇ ਬਲਬੀਰ ਸਿੰਘ ਰਾਜੇਵਾਲ ਨੇ ਕਾਲਜ ਦੀ ਨਵੀਂ ਵੈੱਬਸਾਈਟ ਦਾ ਉਦਘਾਟਨ ਵੀ ਕੀਤਾ | ਕਾਲਜ ਦੀ ਡਾਇਰੈਕਟਰ (ਏਡਮਿਸ਼ਨ ਤੇ ਅਲੂਮਨੀ ਰਿਲੇਸ਼ਨ) ਡਾ. ਕੁਲਵਿੰਦਰ ਕੌਰ ਦੀ ਦੇਖਰੇਖ ਵਿਚ ਕੀਤੇ ਸਾਰੇ ਪ੍ਰਬੰਧਾਂ ਵਿਚ ਵਿਸ਼ੇਸ਼ ਤੌਰ 'ਤੇ ਕਾਲਜ ਦੇ ਪਹਿਲੇ ਸੈਸ਼ਨ 1965-66 ਵਿਚ ਪੜ੍ਹੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ | ਇਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਨਿਰਮਲ ਸਿੰਘ, ਨਰਿੰਦਰਜੀਤ ਸਿੰਘ, ਪਰਮਿੰਦਰ ਸਿੰਘ ਬੈਨੀਪਾਲ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਕਾਲਜ ਦਾ ਸਮੂਹ ਸਟਾਫ਼, ਵਿਦਿਆਰਥੀ ਤੇ ਬਹੁਤ ਸਾਰੇ ਹੋਰ ਪੁਰਾਣੇ ਵਿਦਿਆਰਥੀ ਵੀ ਮੌਜੂਦ ਸਨ | ਇਸ ਮੌਕੇ 'ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਕਾਂਗਰਸ ਦੇ ਰੁਪਿੰਦਰ ਸਿੰਘ ਰਾਜਾ ਗਿੱਲ, ਕਕਰਾਲਾ ਤੋਂ ਪਰਮਜੀਤ ਸਿੰਘ ਕੰਗ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕਾਲਜ ਦੇ ਇਸ ਯਾਦਗਾਰੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਕੇਰਲਾ ਵਿਚ ਭਾਸ਼ਾ ਸੰਬੰਧੀ ਕਰਵਾਏ ਪ੍ਰੋਗਰਾਮ ਵਿਚ ਖੰਨਾ ਦੇ ਪ੍ਰਮੁੱਖ ਵਿਦਵਾਨ ਡਾ. ਹਰਪਾਲ ਸਿੰਘ ਭੱਟੀ ਸਮੇਤ ਪੰਜਾਬ ਦੇ... ਅਗਲੀ ਖ਼ਬਰ ਮੰਤਰੀ ਮੁੰਡੀਆਂ ਦੇ ਦਫ਼ਤਰ ਵਿਖੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਰਾਹਤ ਮਿਲਣ ਦੀ ਖ਼ੁਸ਼ੀ 'ਚ ਲੱਡੂ ਵੰਡੇ • ਸੱਚ ਦੀ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।