19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਪੰਚ ਮਨਪ੍ਰੀਤ ਸਿੰਘ ਰਾਜਾ ਦੀ ਅਗਵਾਈ ਹੇਠ ਸਮਰਾਲਾ ਰੈਲੀ ਸੰਬੰਧੀ ਹੋਏ ਭਰਵੇਂ ਇਕੱਠ ਨੂੰ ਢਿੱਲੋਂ ਨੇ ਕੀਤਾ ਸੰਬੋਧਨ

ਅਜੀਤ ਡੈਸਕ 01-03-2026
ਬੀਜਾ, 28 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਮਰਾਲਾ ਦੀ ਦਾਣਾ ਮੰਡੀ ਵਿਖੇ 1 ਮਾਰਚ ਨੂੰ 'ਪੰਜਾਬ ਬਚਾਓ-ਸੁਖਬੀਰ ਸਿੰਘ ਬਾਦਲ ਲਿਆਓ' ਰੈਲੀ ਕੀਤੀ ਜਾ ਰਹੀ | ਅੱਜ ਸ਼ਾਮੀ 6.30 ਵਜੇ ਦੇ ਕਰੀਬ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਹਰਬੰਸਪੁਰਾ ਸਰਪੰਚ ਮਨਪ੍ਰੀਤ ਸਿੰਘ ਰਾਜਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ 'ਚ ਪਿੰਡ ਹਰਬੰਸਪੁਰਾ ਤੇ ਚਾਵਾ ਨਗਰਾਂ ਦੇ ਵੱਡੀ ਤਾਦਾਦ ਵਿਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਪੁਰਾਣੀ ਤੇ ਭਰੋਸੇਮੰਦ ਪਾਰਟੀ ਅਕਾਲੀ ਦਲ ਹੈ | ਉਸ ਨੇ ਹਮੇਸ਼ਾ ਪੰਥਕ ਤੇ ਲੋਕ ਮੁੱਦਿਆਂ ਲਈ ਸੰਘਰਸ਼ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ 'ਚ ਪੰਜਾਬ ਬਚਾਓ ਸੁਖਬੀਰ ਲਿਆਓ ਸਲੋਗਨ ਤਹਿਤ 40 ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹੇ ਚੋਂ ਪਹਿਲੀ ਰੈਲੀ 1 ਮਾਰਚ ਨੂੰ ਸਮਰਾਲਾ ਵਿਖੇ ਕਰਨ ਲਈ ਕਿਹਾ ਹੈ | ਜਿਸ ਕਰਕੇ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਕਰਨ ਲਈ ਹਲਕੇ ਦੇ ਵਰਕਰਾਂ ਵਿੱਚ ਬਹੁਤ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਨੇ ਸਰਪੰਚ ਮਨਪ੍ਰੀਤ ਸਿੰਘ ਰਾਜਾ ਦੀ ਅਗਵਾਈ ਵਾਲੀ ਗ੍ਰਾਮ ਪੰਚਾਇਤ ਵਲੋਂ ਅਕਾਲੀ ਦਲ ਦਾ ਸਾਥ ਦੇਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ | ਇਸ ਪਾਰਟੀ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ | ਇਸ ਲਈ ਪੰਜਾਬ ਦੇ ਲੋਕ ਹੁਣ ਮੁੜ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ |ਇਸ ਮੌਕੇ ਪਰਮਜੀਤ ਸਿੰਘ ਢਿੱਲੋਂ ਦਾ ਅਕਾਲੀ ਵਰਕਰਾਂ ਨੇ ਨਿੱਘਾ ਸਵਾਗਤ ਕਰਨ ਤੋਂ ਬਾਅਦ ਲੋਈ ਤੇ ਸਿਰਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰਾਜਾ ਨੇ ਢਿੱਲੋਂ ਨੂੰ ਭਰੋਸਾ ਦਿਵਾਇਆ ਕਿ ਜਿੱਥੇ ਉਹ 1ਮਾਰਚ ਦੀ ਸਮਰਾਲਾ ਰੈਲੀ ਵਿੱਚ ਭਰਵੇਂ ਇਕੱਠ ਦੌਰਾਨ ਪੁੱਜਣਗੇ ਉੱਥੇ ਪਾਰਟੀ ਨੂੰ ਮਜ਼ਬੂਤ ਕਰਨ ਦਿਨ ਰਾਤ ਇੱਕ ਕਰ ਦੇਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਸਫ਼ਾਈ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਯਤਨ ਜਾਰੀ ਅਗਲੀ ਖ਼ਬਰ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।