19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼ਰਾਬ ਘੁਟਾਲੇ ਦੇ ਝੂਠੇ ਕੇਸ ਵਿਚ ਸੱਚ ਦੀ ਜਿੱਤ ਹੋਈ- ਕੂਹਲੀ, ਬੀਜਾ ਤੇ ਚਾਂਦੀ

ਅਜੀਤ ਡੈਸਕ 01-03-2026
ਮਲੌਦ, 28 ਫਰਵਰੀ (ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ, ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ: ਜਸਪ੍ਰੀਤ ਸਿੰਘ ਬੀਜਾ ਤੇ ਮੁੱਖ ਬੁਲਾਰੇ ਰਮਨ ਕੁਮਾਰ ਚਾਂਦੀ ਨੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੇ ਝੂਠੇ ਸ਼ਰਾਬ ਘੁਟਾਲੇ ਵਿਚੋਂ ਬਰੀ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸੱਚ ਦੀ ਜਿੱਤ ਹੋਣ ਦਾ ਦਾਅਵਾ ਕੀਤਾ | ਉਨ੍ਹਾਂ ਕਿਹਾ ਕਿ ਬੀ. ਜੇ. ਪੀ ਵੱਲੋਂ ਦਿੱਲੀ ਵਿੱਚ ਰਾਜ ਪ੍ਰਾਪਤ ਕਰਨ ਲਈ ਏਜੰਸੀਆਂ ਦੀ ਵਰਤੋਂ ਕਰਕੇ ਪਾਰਟੀ ਸੁਪਰੀਮੋ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਰਾਬ ਘੁਟਾਲੇ ਦੇ ਝੂਠੇ ਦੋਸ਼ਾਂ ਵਿਚ ਬਦਨਾਮ ਕੀਤਾ ਗਿਆ | ਜਿਸ ਵਿਚ ਕਾਂਗਰਸ ਪਾਰਟੀ ਵੀ ਭਾਈਵਾਲ ਸੀ | ਕਾਂਗਰਸੀ ਦਿੱਲੀ ਵਿਚ ਰਾਜਭਾਗ ਤੋਂ ਬਾਹਰ ਰਹਿਣ ਕਾਰਨ ਦੁਖੀ ਸਨ | ਉਨ੍ਹਾਂ ਦੇ ਆਗੂ ਚਾਹੁੰਦੇ ਸਨ ਕਿ ਆਮ ਆਦਮੀ ਪਾਰਟੀ ਜੇਕਰ ਦਿੱਲੀ ਵਿੱਚ ਸੱਤਾ ਤੋਂ ਬਾਹਰ ਹੋ ਜਾਵੇ ਤਾਂ ਕਾਂਗਰਸ ਦੀ ਵਾਪਸੀ ਹੋ ਸਕਦੀ ਹੈ | ਭਾਵੇਂ ਭਾਜਪਾ ਨੇ ਦਿੱਲੀ ਵਿਚ ਰਾਜ ਭਾਗ ਤਾਂ ਸੰਭਾਲ ਲਿਆ | ਪਰ ਅੱਜ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦ ਕਰਦੇ ਹਨ | ਹੁਣ ਪੰਜਾਬ ਵਿਚ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਪੰਜਾਬ ਵਿਚ ਕੀਤੇ ਇਨਕਲਾਬੀ ਕੰਮਾਂ ਨੂੰ ਵੇਖ ਕੇ ਪੰਜਾਬ ਵਾਸੀ 2027 ਵਿਚ ਆਮ ਆਦਮੀ ਦੀ ਸਰਕਾਰ ਦੁਬਾਰਾ ਬਣਾਉਣ ਦਾ ਮਨ ਬਣਾਈ ਬੈਠੇ ਹਨ | ਜਦੋਂ ਕਿ ਪੰਜਾਬ ਦੀ ਕਾਂਗਰਸ ਪਾਰਟੀ ਦੇ ਆਗੂ ਤਾਂ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਲਈ ਹੀ ਇੱਕ ਦੂਜੇ ਨੂੰ ਨੁਕਰੇ ਲਾਈ ਜਾਂਦੇ ਹਨ | ਸ਼ੋ੍ਰਮਣੀ ਅਕਾਲੀ ਦਲ ਦੇ ਧੜੇ ਹੀ ਇੰਨੇ ਬਣ ਚੁੱਕੇ ਹਨ ਕਿ ਲੋਕ ਆਪਣੀ ਵੋਟ ਖ਼ਰਾਬ ਨਹੀਂ ਕਰਨੀ ਚਾਹੁੰਦੇ | ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪਹਿਲਾਂ ਦਿੱਲੀ ਵਿਚ ਅਤੇ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਸ ਦੇ ਬਣਦੇ ਫ਼ੰਡ ਵੀ ਨਹੀਂ ਦਿੱਤੇ ਗਏ | ਮਨਰੇਗਾ ਕਾਨੂੰਨ ਵਿਚ ਸੋਧ ਅਤੇ ਕਿਸਾਨ ਮਾਰੂ ਨੀਤੀਆਂ ਕਾਰਨ ਪੰਜਾਬ ਵਿਚ ਭਾਜਪਾ ਨੂੰ ਲੋਕ ਮੂੰਹ ਨਹੀਂ ਲਾਉਣਗੇ | ਉਹ ਭਾਵੇਂ ਸਾਰੀਆਂ ਪਾਰਟੀਆਂ ਦੇ ਲੀਡਰ ਭਾਜਪਾ ਵਿਚ ਸ਼ਾਮਿਲ ਕਰ ਲੈਣ ਪਰ ਪੰਜਾਬ ਦੇ ਲੋਕ ਭਾਜਪਾ ਨੂੰ ਵੋਟ ਨਹੀਂ ਦੇਣਗੇ |
ਪਿਛਲੀ ਖ਼ਬਰ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਪੀ ਪ੍ਰਸ਼ੋਤਮ ਸਿੰਘ ਬੱਲ ਦੀ ਸੇਵਾਮੁਕਤੀ 'ਤੇ ਯਾਦਗਾਰ ਵਿਦਾਇਗੀ ਸਮਾਗਮ ਕਰਵਾਇਆ ਅਗਲੀ ਖ਼ਬਰ ਬਲਾਕ ਸਮਰਾਲਾ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।