19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਪੀ ਪ੍ਰਸ਼ੋਤਮ ਸਿੰਘ ਬੱਲ ਦੀ ਸੇਵਾਮੁਕਤੀ 'ਤੇ ਯਾਦਗਾਰ ਵਿਦਾਇਗੀ ਸਮਾਗਮ ਕਰਵਾਇਆ

ਅਜੀਤ ਡੈਸਕ 01-03-2026
ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਪੀ ਪਰਸ਼ੋਤਮ ਸਿੰਘ ਬੱਲ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਯਾਦਗਾਰ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਨੇ ਸੇਵਾਮੁਕਤ ਅਧਿਕਾਰੀ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਸੇਵਾਵਾਂ ਨੂੰ ਯਾਦ ਕੀਤਾ | ਸਮਾਗਮ ਦੌਰਾਨ ਐਸ. ਐਸ. ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਖ਼ਾਸ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਐਸ. ਪੀ ਪਰਸ਼ੋਤਮ ਸਿੰਘ ਬੱਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਐਸ. ਪੀ ਪਰਸ਼ੋਤਮ ਸਿੰਘ ਬੱਲ ਨੇ ਆਪਣੀ ਲੰਬੀ ਅਤੇ ਗੌਰਵਮਈ ਸੇਵਾ ਦੌਰਾਨ ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਐਸ.ਪੀ ਬੱਲ ਹਮੇਸ਼ਾ ਆਪਣੇ ਫ਼ਰਜ਼ਾਂ ਪ੍ਰਤੀ ਨਿਸ਼ਠਾਵਾਨ ਰਹੇ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ | ਉਨ੍ਹਾਂ ਦੀ ਕਾਰਜਸ਼ੈਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾ ਦਾ ਸਰੋਤ ਰਹੇਗੀ | ਐਸ. ਐਸ. ਪੀ ਨੇ ਕਿਹਾ ਕਿ ਐਸ. ਪੀ ਬੱਲ ਦੀ ਸੇਵਾਮੁਕਤੀ ਪੁਲਿਸ ਵਿਭਾਗ ਲਈ ਇੱਕ ਵੱਡਾ ਘਾਟਾ ਵੀ ਹੈ, ਕਿਉਂਕਿ ਇਹੋ ਜਿਹੋ ਅਧਿਕਾਰੀਆਂ ਦੀ ਸੇਵਾਮੁਕਤੀ ਵਿਭਾਗ ਅੰਦਰ ਹਮੇਸ਼ਾ ਕਮੀ ਦਾ ਅਹਿਸਾਸ ਕਰਾਉਂਦੀ ਹੈ | ਪਰ ਉਨ੍ਹਾਂ ਵੱਲੋਂ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸਮਾਗਮ ਦੌਰਾਨ ਐਸ. ਪੀ (ਐਚ) ਹਰਪਿੰਦਰ ਕੌਰ ਗਿੱਲ, ਐਸ. ਪੀ. (ਆਈ) ਪਵਨ ਚੌਧਰੀ, ਡੀ. ਐਸ. ਪੀ (ਆਈ) ਮੋਹਿਤ ਸਿੰਗਲਾ, ਡੀ. ਐਸ. ਪੀ (ਐਚ) ਕਰਮਵੀਰ ਤੂਰ, ਡੀ. ਐਸ. ਪੀ (ਨਾਰਕੋਟਿਕਸ) ਕਰਮਜੀਤ ਸਿੰਘ ਗਰੇਵਾਲ, ਡੀ. ਐਸ. ਪੀ ਖੰਨਾ ਵਿਨੋਦ ਕੁਮਾਰ, ਡੀ. ਐਸ. ਪੀ ਸਮਰਾਲਾ ਤਰਲੋਚਨ ਸਿੰਘ ਅਤੇ ਡੀ. ਐਸ. ਪੀ ਪਾਇਲ ਜਸਵਿੰਦਰ ਸਿੰਘ ਖਹਿਰਾ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ | ਵਿਦਾਇਗੀ ਸਮਾਗਮ ਵਿਚ ਐਸ. ਪੀ ਪਰਸ਼ੋਤਮ ਸਿੰਘ ਬੱਲ ਨੇ ਭਾਵੁਕ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ | ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਐਸ. ਪੀ ਪਰਸ਼ੋਤਮ ਸਿੰਘ ਬੱਲ ਵੱਲੋਂ ਕੀਤੀ ਗਈ ਨਿਸ਼ਕਾਮ ਸੇਵਾ ਸਦਾ ਯਾਦ ਰੱਖੀ ਜਾਵੇਗੀ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਭਵਿੱਖ ਵਿੱਚ ਪੁਲਿਸ ਵਿਭਾਗ ਲਈ ਮਾਰਗਦਰਸ਼ਕ ਬਣੀ ਰਹੇਗੀ |
ਪਿਛਲੀ ਖ਼ਬਰ ਡਾ. ਰਣਜੀਤ ਨੇ ਏ. ਆਈ. ਪਾਵਰਡ ਥਰੀ ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰ ਕੇ ਬਣਾਇਆ ਰਿਕਾਰਡ ਅਗਲੀ ਖ਼ਬਰ ਸ਼ਰਾਬ ਘੁਟਾਲੇ ਦੇ ਝੂਠੇ ਕੇਸ ਵਿਚ ਸੱਚ ਦੀ ਜਿੱਤ ਹੋਈ- ਕੂਹਲੀ, ਬੀਜਾ ਤੇ ਚਾਂਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।