19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡਾ. ਰਣਜੀਤ ਨੇ ਏ. ਆਈ. ਪਾਵਰਡ ਥਰੀ ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰ ਕੇ ਬਣਾਇਆ ਰਿਕਾਰਡ

ਅਜੀਤ ਡੈਸਕ 01-03-2026
ਖੰਨਾ, 28 ਫ਼ਰਵਰੀ (ਹਰਜਿੰਦਰ ਸਿੰਘ ਲਾਲ)-ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ ਵਿੱਚ ਦੇਸ਼-ਵਿਦੇਸ਼ ਵਿੱਚ ਆਪਣੀ ਮਹਾਰਤ ਦਾ ਲੋਹਾ ਮਨਵਾ ਚੁੱਕੇ ਡਾ. ਰਣਜੀਤ ਸਿੰਘ ਨੇ ਅੰਮਿ੍ਤਸਰ ਵਿੱਚ ਪਹਿਲੀ ਵਾਰ ਏਆਈ ਪਾਵਰਡ ਥੀ ਡੀ ਰੋਬੋਲੈਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ | ਡਾ. ਸਿੰਘ ਨੇ ਹਾਲ ਹੀ ਵਿੱਚ ਥਰੀ ਡੀ ਰੋਬੋਲੈਸ ਤਕਨੀਕ ਨਾਲ 65 ਸਾਲਾ ਅਮਰੀਕੀ ਸਿਟੀਜਨ ਰਵਿੰਦਰ ਸਿੰਘ ਦਾ ਸਥਾਨਕ ਲਿਵਾਸਾ ਹਸਪਤਾਲ ਵਿੱਚ ਸਫਲ ਓਪਰੇਸ਼ਨ ਕੀਤਾ | ਇਸ ਸੰਬੰਧੀ ਡਾ. ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇੱਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿੱਚ ਓਪਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿੱਚ ਚਾਰ ਵੱਡੇ ਕਿਲ ਹੱਡੀ ਵਿੱਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ | ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿੱਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ | ਇਸ ਨਾਲ ਲੰਬੇ ਕੱਟ ਕਾਰਨ ਵੱਧ ਖੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖ਼ਤਰੇ ਵੀ ਸਾਹਮਣੇ ਆਉਂਦੇ ਹਨ | ਸਭ ਤੋਂ ਪਹਿਲਾਂ ਕਿਲ ਲਗਾਉਣ ਕਾਰਨ ਹੱਡੀਆਂ ਦੇ ਫਰੈਕਚਰ ਦਾ ਖਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ |
ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਤਰਿਆਂ ਕਰਕੇ ਮਰੀਜ਼ ਅਕਸਰ ਰੋਬੋਟਿਕ ਸਰਜਰੀ ਤੋਂ ਕਤਰਾਉਂਦੇ ਹਨ | ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖਤਰਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੋਬੋਲੈਂਸ ਥਰੀ ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੇਂਟ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ | ਰੋਬੋਲੈਸ ਤਕਨੀਕ ਨਾਲ ਓਪਰੇਸ਼ਨ ਸਿਰਫ਼ 20 ਮਿੰਟ ਵਿੱਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖਤਰੇ ਦਾ ਸਾਹਮਣਾ ਨਹੀਂ ਕਰਨਾ ਪੈਂਦਾ |
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ 2 ਨੂੰ ਕੈਬਨਿਟ ਮੰਤਰੀਆਂ ਸੌਂਦ ਅਤੇ ਸੰਜੀਵ ਅਰੋੜਾ ਦੇ ਘਰਾਂ ਦਾ ਘਿਰਾਓ ਕਰਨਗੀਆਂ- ਜ਼ਿਲ੍ਹਾ ਪ... ਅਗਲੀ ਖ਼ਬਰ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਪੀ ਪ੍ਰਸ਼ੋਤਮ ਸਿੰਘ ਬੱਲ ਦੀ ਸੇਵਾਮੁਕਤੀ 'ਤੇ ਯਾਦਗਾਰ ਵਿਦਾਇਗੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।