19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਮੂਹ ਅਧਿਆਪਕ ਜਥੇਬੰਦੀਆਂ 2 ਨੂੰ ਕੈਬਨਿਟ ਮੰਤਰੀਆਂ ਸੌਂਦ ਅਤੇ ਸੰਜੀਵ ਅਰੋੜਾ ਦੇ ਘਰਾਂ ਦਾ ਘਿਰਾਓ ਕਰਨਗੀਆਂ- ਜ਼ਿਲ੍ਹਾ ਪ੍ਰਧਾਨ ਲਤਾਲਾ

ਅਜੀਤ ਡੈਸਕ 01-03-2026
ਮਲੌਦ, 28 ਫ਼ਰਵਰੀ (ਸਹਾਰਨ ਮਾਜਰਾ)- ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਅਧਿਆਪਕਾਂ ਉੱਪਰ ਧੱਕੇ ਨਾਲ ਥੋਪੀ ਜਾ ਰਹੀ ਪ੍ਰੀਖਿਆ ਟੈਸਟ ਟੈੱਟ ਦੀ ਸ਼ਰਤ ਬਾਰੇ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਬਾਰੇ ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 2011 ਤੋਂ ਪਹਿਲਾਂ ਜੁਆਇਨ ਹੋਏ ਅਧਿਆਪਕਾਂ ਜਿਨ੍ਹਾਂ ਨੂੰ ਟੈੱਟ ਤੋਂ ਛੋਟ ਮਿਲੀ ਹੋਈ ਸੀ | ਉਨ੍ਹਾਂ ਲਈ 7 ਫਰਵਰੀ 2026 ਨੂੰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੀ. ਈ. ਟੀ. ਲਾਜ਼ਮੀ ਸ਼ਰਤ ਲਗਾ ਦਿੱਤੀ ਗਈ ਹੈ | ਜਦੋਂਕਿ 14 ਸਤੰਬਰ 2017 ਨੂੰ ਜਾਰੀ ਕੀਤੇ ਪੱਤਰ ਵਿੱਚ ਟੈੱਟ ਤੋਂ ਛੋਟ ਦਿੱਤੀ ਗਈ ਸੀ | ਜਿਸ ਨੂੰ ਹੁਣ ਰੱਦ ਕਰਕੇ ਪੇਪਰ ਜਰੂਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਵਲੋਂ 27 ਫਰਵਰੀ ਦਾ ਸਮਾਂ ਦਿੱਤਾ ਗਿਆ ਸੀ | ਪਰ ਹੁਣ ਸਰਕਾਰ ਗੱਲ ਕਰਨ ਤੋਂ ਭੱਜ ਗਈ ਹੈ ਅਤੇ ਟਾਲਾ ਵੱਟਦਿਆਂ 6 ਮਾਰਚ ਦਾ ਸਮਾਂ ਦਿੱਤਾ ਗਿਆ ਹੈ | ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਵਲੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ, ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਲਈ ਲੁਧਿਆਣੇ ਜਿਲ੍ਹੇ ਦੀਆਂ ਸਮੂਹ ਜਥੇਬੰਦੀਆਂ 2 ਮਾਰਚ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਣਦੀਪ ਸਿੰਘ ਸੌਂਦ ਦੇ ਘਰਾਂ ਦਾ ਘਿਰਾਓ ਕਰਨਗੀਆਂ | ਉਨ੍ਹਾਂ ਬਲਾਕ ਡੇਹਲੋਂ -1, ਲੁਧਿਆਣਾ 1, 2, ਮਾਂਗਟ -1, 2, ਸੁਧਾਰ, ਪੱਖੋਵਾਲ, ਜਗਰਾਓਾ ਸਮੇਤ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੂੰ 2 ਮਾਰਚ ਨੂੰ ਪੀ. ਏ. ਯੂ ਗੇਟ ਨੰਬਰ -1 ਅਤੇ ਬਲਾਕ ਦੋਰਾਹਾ, ਖੰਨਾ, ਸਮਰਾਲਾ, ਡੇਹਲੋਂ -2, ਸ੍ਰੀ ਮਾਛੀਵਾੜਾ ਸਾਹਿਬ ਆਦਿ ਬਲਾਕ ਦਾਣਾ ਮੰਡੀ ਖੰਨਾ ਵਿਖੇ ਇਕੱਠੇ ਹੋਣਗੇ | ਮੀਟਿੰਗ ਵਿੱਚ ਸਤਵਿੰਦਰ ਸਿੰਘ ਕਾਲੀਆ ਮਲੌਦ, ਕਰਮਜੀਤ ਸਿੰਘ ਇਕੋਲਾਹੀ, ਮੋਹਨ ਸਿੰਘ, ਹਰਵਿੰਦਰ ਸਿੰਘ ਬਿਲਗਾ, ਦਲਜੀਤ ਸਿੰਘ ਸਮਰਾਲਾ, ਰੁਪਿੰਦਰ ਪਾਲ ਸਿੰਘ ਗਿੱਲ, ਬਲਵਿੰਦਰ ਸਿੰਘ ਲਤਾਲਾ, ਜਗਜੀਤ ਸਿੰਘ ਮਾਨ, ਟਹਿਲ ਸਿੰਘ ਸਰਾਭਾ, ਬਿਕਰਮਜੀਤ ਸਿੰਘ ਕੱਦੋਂ, ਅਜੀਤਪਾਲ ਸਿੰਘ ਜੱਸੋਵਾਲ, ਗੁਰਦੀਪ ਸਿੰਘ ਚੀਮਾ, ਹਰਜੀਤ ਸਿੰਘ ਸੁਧਾਰ, ਧੰਨਾ ਸਿੰਘ ਸਵੱਦੀ ਅਤੇ ਪ੍ਰਭਦਿਆਲ ਸਿੰਘ ਸਪੇਟਾ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ 2 ਨੂੰ ਕਰਨਗੀਆਂ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਅਗਲੀ ਖ਼ਬਰ ਡਾ. ਰਣਜੀਤ ਨੇ ਏ. ਆਈ. ਪਾਵਰਡ ਥਰੀ ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰ ਕੇ ਬਣਾਇਆ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।