19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਧਿਆਪਕ ਜਥੇਬੰਦੀਆਂ 2 ਨੂੰ ਕਰਨਗੀਆਂ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ

ਅਜੀਤ ਡੈਸਕ 01-03-2026
ਰਾੜਾ ਸਾਹਿਬ, 28 ਫਰਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਅੱਜ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਆਨ ਲਾਈਨ ਮੀਟਿੰਗ ਹੋਈ | ਜਿਸ ਵਿੱਚ ਅਧਿਆਪਕਾਂ ਉੱਪਰ ਧੱਕੇ ਨਾਲ ਥੋਪੀ ਜਾ ਰਹੀ ਟੈਟ ਦੀ ਸ਼ਰਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਵਿਭਾਗ ਵੱਲੋਂ 2011 ਤੋਂ ਪਹਿਲਾਂ ਜੁਆਇਨ ਹੋਏ ਅਧਿਆਪਕਾਂ ਜਿਹਨਾਂ ਨੂੰ ਟੈਟ ਤੋਂ ਛੋਟ ਮਿਲੀ ਹੋਈ ਸੀ, ਉੱਪਰ 7 ਫਰਵਰੀ 2026 ਨੂੰ ਮਾਸਟਰ ਕਾਡਰ ਦੀਆਂ ਪਦਉਨਤੀਆਂ ਲਈ ਟੀ. ਈ. ਟੀ. ਲਾਜ਼ਮੀ ਸ਼ਰਤ ਲਗਾ ਦਿੱਤੀ ਹੈ ਅਤੇ 14 ਸਤੰਬਰ 2017 ਨੂੰ ਜਾਰੀ ਕੀਤਾ ਪੱਤਰ ਜਿਸ ਵਿੱਚ ਟੀ ਈ ਟੀ ਤੋਂ ਛੋਟ ਦਿੱਤੀ ਗਈ ਸੀ, ਨੂੰ ਰੱਦ ਕਰ ਦਿੱਤਾ ਗਿਆ ਹੈ | 22 ਫਰਵਰੀ ਨੂੰ ਪੰਜਾਬ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਤੋਂ ਬਾਅਦ, ਸਿੱਖਿਆ ਮੰਤਰੀ ਵੱਲੋਂ 27 ਫਰਵਰੀ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ ਗੱਲਬਾਤ ਕਰਨ ਤੋਂ ਭੱਜ ਗਈ ਹੈ | ਜਿਸ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ ਘਿਰਾਓ ਕੀਤੇ ਜਾਣਗੇ | ਇਸ ਲਈ ਲੁਧਿਆਣੇ ਜਿਲ੍ਹੇ ਦੀਆਂ ਸਮੂਹ ਜਥੇਬੰਦੀਆਂ 2 ਮਾਰਚ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਤਰੁਣਦੀਪ ਸਿੰਘ ਸੌਂਦ ਦੇ ਘਰ ਦਾ ਘਿਰਾਓ ਕਰਨਗੀਆਂ | ਇਸੇ ਤਰ੍ਹਾਂ ਬਲਾਕ ਡੇਹਲੋਂ -1, ਲੁਧਿਆਣਾ 1, 2, ਮਾਂਗਟ -1, 2, ਸੁਧਾਰ, ਪੱਖੋਵਾਲ, ਜਗਰਾਓਾ ਦੀਆਂ ਅਧਿਆਪਕ ਜਥੇਬੰਦੀਆਂ ਵੱਲੋਂ 2 ਮਾਰਚ ਨੂੰ ਪੀ ਏ. ਯੂ ਗੇਟ ਅਤੇ ਬਲਾਕ ਦੋਰਾਹਾ, ਖੰਨਾ, ਸਮਰਾਲਾ , ਡੇਹਲੋਂ -2, ਸ੍ਰੀ ਮਾਛੀਵਾੜਾ ਸਾਹਿਬ ਦਾਣਾ ਮੰਡੀ ਖੰਨਾ ਵਿਖੇ ਇਕੱਠੇ ਹੋਣਗੇ | ਮੀਟਿੰਗ ਵਿੱਚ ਹਰਵਿੰਦਰ ਸਿੰਘ ਬਿਲਗਾ, ਗੁਰਦੀਪ ਸਿੰਘ ਚੀਮਾਂ, ਦਲਜੀਤ ਸਿੰਘ ਸਮਰਾਲਾ, ਰੁਪਿੰਦਰ ਪਾਲ ਸਿੰਘ ਗਿੱਲ, ਬਲਵਿੰਦਰ ਸਿੰਘ ਲਤਾਲਾ, ਜਗਜੀਤ ਸਿੰਘ ਮਾਨ, ਟਹਿਲ ਸਿੰਘ ਸਰਾਭਾ, ਬਿਕਰਮਜੀਤ ਸਿੰਘ ਕੱਦੋਂ, ਅਜੀਤ ਪਾਲ ਸਿੰਘ ਜੱਸੋਵਾਲ ਅਤੇ ਹਰਜੀਤ ਸਿੰਘ ਸੁਧਾਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਿੰਬਲ ਮਜਾਰਾ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਵਿਧਾਇਕਾ ਨੇ 5 ਲੱਖ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ 2 ਨੂੰ ਕੈਬਨਿਟ ਮੰਤਰੀਆਂ ਸੌਂਦ ਅਤੇ ਸੰਜੀਵ ਅਰੋੜਾ ਦੇ ਘਰਾਂ ਦਾ ਘਿਰਾਓ ਕਰਨਗੀਆਂ- ਜ਼ਿਲ੍ਹਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।