23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਖੰਨਾ 'ਚ ਪੰਜਾਬ ਸਖੀ ਸ਼ਕਤੀ ਮੇਲਾ ਦੋ ਮਹਿਲਾ ਅਫ਼ਸਰਾਂ ਦੀ ਮਿਹਨਤ ਨਾਲ ਸਫਲਤਾਪੂਰਵਕ ਜਾਰੀ <br/>

ਅਜੀਤ ਡੈਸਕ 02-03-2026

ਖੰਨਾ, 1 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਮਹਿਲਾ ਸ਼ਕਤੀਕਰਨ ਅਤੇ ਪੰਜਾਬੀ ਸਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਕਰਵਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲੇ ਲੋਕਾਂ ਵਿੱਚ ਬਹੁਤ ਹੀ ਪਸੰਦ ਕੀਤੇ ਜਾ ਰਹੇ ਹਨ | ਖੰਨਾ ਦੇ ਦੁਸਹਿਰਾ ਗਰਾਊਾਡ ਵਿਖੇ ਪਹਿਲੀ ਵਾਰ ਇਹ ਵਿਸ਼ਾਲ ਮੇਲਾ ਲਗਾਇਆ ਗਿਆ ਹੈ, ਜੋ 21 ਫਰਵਰੀ ਤੋਂ 2 ਮਾਰਚ ਤੱਕ ਚੱਲ ਰਿਹਾ ਹੈ | ਇਹ ਮੇਲਾ ਨਾ ਸਿਰਫ਼ ਮਹਿਲਾਵਾਂ ਨੂੰ ਸਵੈ ਰੋਜ਼ਗਾਰ ਅਤੇ ਸਸ਼ਕਤੀਕਰਨ ਵੱਲ ਪ੍ਰੇਰਿਤ ਕਰ ਰਿਹਾ ਹੈ, ਸਗੋਂ ਪੰਜਾਬੀ ਸਭਿਆਚਾਰ ਨੂੰ ਵੀ ਨਵੀਂ ਉਚਾਈਆਂ ਤੇ ਲੈ ਕੇ ਜਾ ਰਿਹਾ ਹੈ | ਇਸ ਵਿਸ਼ਾਲ ਅਤੇ ਅਹਿਮ ਮੇਲੇ ਨੂੰ ਸਫਲ ਬਣਾਉਣ ਵਿੱਚ ਦੋ ਕਾਬਿਲ ਔਰਤ ਅਫ਼ਸਰਾਂ ਦੀ ਭੂਮਿਕਾ ਬਹੁਤ ਹੀ ਕਾਬਿਲ-ਏ-ਤਾਰੀਫ ਹੈ | ਸਿਵਲ ਪ੍ਰਸ਼ਾਸਨ ਵੱਲੋਂ ਐਸ. ਡੀ. ਐਮ. ਸਵਾਤੀ ਟਿਵਾਣਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਦਿਨ-ਰਾਤ ਮਿਹਨਤ ਕਰਕੇ ਇਸ ਮੇਲੇ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ | ਮੇਲੇ ਦੀ ਯੋਜਨਾ ਬਣਾਉਣ ਤੋਂ ਲੈ ਕੇ ਇਸ ਦੀ ਰੋਜ਼ਾਨਾ ਨਿਗਰਾਨੀ ਤੱਕ, ਦੋਵੇਂ ਅਧਿਕਾਰੀ ਬੇਹੱਦ ਸਰਗਰਮ ਅਤੇ ਸਮਰਪਿਤ ਨਜ਼ਰ ਆ ਰਹੇ ਹਨ | ਐਸ. ਡੀ. ਐਮ ਸਵਾਤੀ ਟਿਵਾਣਾ ਨੇ ਇਸ ਮੇਲੇ ਦੀ ਤਿਆਰੀਆਂ ਲਗਭਗ ਇੱਕ ਮਹੀਨਾ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸਨ | ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਬਿਠਾ ਕੇ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ | ਸਟਾਲਾਂ ਦੀ ਸਥਾਪਨਾ, ਮਹਿਲਾ ਸਵੈ ਸਹਾਇਤਾ ਸਮੂਹਾਂ ਦੀ ਭਾਗੀਦਾਰੀ, ਸਭਿਆਚਾਰਕ ਪ੍ਰੋਗਰਾਮਾਂ ਦੀ ਯੋਜਨਾ, ਸਟਾਰ ਨਾਇਟ ਦੀ ਵਿਵਸਥਾ, ਸਾਫ਼-ਸਫ਼ਾਈ, ਬਿਜਲੀ, ਪਾਣੀ, ਮੈਡੀਕਲ ਸਹੂਲਤਾਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਉੱਤੇ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ | ਮੇਲੇ ਦੌਰਾਨ ਵੀ ਉਹ ਹਰ ਪਲ ਮੌਕੇ 'ਤੇ ਮੌਜੂਦ ਰਹਿ ਕੇ ਪ੍ਰਬੰਧਾਂ ਦੀ ਜਾਂਚ ਕਰਦੇ ਰਹਿੰਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉੱਥੇ ਹੀ, ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧਾਂ ਦੀ ਜ਼ਿੰਮੇਵਾਰੀ ਨੂੰ ਆਪਣੀ ਟੀਮ ਰਾਹੀਂ ਬਾਖ਼ੂਬੀ ਨਿਭਾਉਣ ਦੀ ਉਦਾਹਰਨ ਕਾਇਮ ਕੀਤੀ ਹੈ | ਮੇਲੇ ਦੌਰਾਨ ਰੋਜ਼ਾਨਾ 500 ਤੋਂ ਵੱਧ ਕਾਰਾਂ ਅਤੇ ਹੋਰ ਗੱਡੀਆਂ ਦੇ ਨਾਲ-ਨਾਲ 1000 ਤੋਂ ਵੱਧ ਦੋਪਹੀਆ ਵਾਹਨ ਆਉਂਦੇ ਹਨ | ਇੰਨੀ ਵੱਡੀ ਗਿਣਤੀ ਨੂੰ ਸੰਭਾਲਣਾ ਇੱਕ ਵੱਡੀ ਚੁਨੌਤੀ ਸੀ, ਪਰ ਪੁਲਿਸ ਪ੍ਰਸ਼ਾਸਨ ਨੇ ਬਿਹਤਰੀਨ ਯੋਜਨਾ ਨਾਲ ਇਸ ਨੰੂ ਆਸਾਨ ਬਣਾ ਦਿੱਤਾ | ਪਾਰਕਿੰਗ ਦੀ ਸੁਚੱਜੀ ਵਿਵਸਥਾ, ਟਰੈਫ਼ਿਕ ਦੀ ਸਮਰੱਥ ਮੈਨੇਜਮੈਂਟ, ਸਟਾਰ ਨਾਇਟ ਤੋਂ ਬਾਅਦ ਭੀੜ ਨੂੰ ਸੁਰੱਖਿਅਤ ਢੰਗ ਨਾਲ ਕੱਢਣਾ ਅਤੇ ਸੜਕਾਂ ਤੇ ਜਾਮ ਨਾ ਲੱਗਣ ਦੇ ਪ੍ਰਬੰਧ ਪੁਲਿਸ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ | ਸੁਰੱਖਿਆ ਦੇ ਮੱਦੇਨਜ਼ਰ ਇੱਕ ਅਸਥਾਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ 93 ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਹਰ ਕੋਨੇ ਤੇ ਨਿਗਰਾਨੀ ਰੱਖੀ ਜਾ ਰਹੀ ਹੈ | 300 ਤੋਂ ਵੱਧ ਪੁਲਿਸ ਮੁਲਾਜ਼ਮ ਦਿਨ-ਰਾਤ ਤਾਇਨਾਤ ਕਰਕੇ ਮਹਿਲਾਵਾਂ, ਬੱਚਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ | ਇਸ ਦੇ ਨਾਲ-ਨਾਲ ਮਹਿਲਾ ਪੁਲਿਸ ਕਰਮਚਾਰੀਆਂ ਦੀ ਵੀ ਖ਼ਾਸ ਤੌਰ 'ਤੇ ਡਿਊਟੀ ਲਗਾਈ ਗਈ ਹੈ, ਤਾਂ ਜੋ ਮਹਿਲਾਵਾਂ ਖ਼ੁਦ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਸਕਣ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਤੇ ਲੋਕ-ਭਲਾਈ ਨੀਤੀਆਂ ਦਾ ਹੀ ਨਤੀਜਾ ਹੈ ਕਿ ਅਜਿਹੇ ਮੇਲੇ ਰਾਜ ਭਰ ਵਿੱਚ ਸਫਲਤਾਪੂਰਵਕ ਕਰਵਾਏ ਜਾ ਰਹੇ ਹਨ | ਇਹ ਮੇਲੇ ਮਹਿਲਾਵਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਹੋਣ, ਸਵੈਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਅਤੇ ਆਪਣੇ ਹੁਨਰ ਨੂੰ ਦਰਸਾਉਣ ਦਾ ਸ਼ਾਨਦਾਰ ਮੰਚ ਪ੍ਰਦਾਨ ਕਰ ਰਹੇ ਹਨ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਖੰਨਾ ਵਿਖੇ ਹੋ ਰਹੇ ਇਸ ਮੇਲੇ ਦੀ ਖੁੱਲ ਕੇ ਸ਼ਲਾਘਾ ਕਰਦਿਆਂ ਐਸ. ਡੀ. ਐਮ ਸਵਾਤੀ ਟਿਵਾਣਾ ਅਤੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੋਵੇਂ ਅਧਿਕਾਰੀ ਬੇਹੱਦ ਮਿਹਨਤੀ, ਇਮਾਨਦਾਰ ਅਤੇ ਲੋਕ-ਸੇਵਾ ਭਾਵਨਾ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਮਰਪਿਤ ਮਿਹਨਤ ਸਦਕਾ ਹੀ ਖੰਨਾ 'ਚ ਇਹ ਮੇਲਾ ਇਤਿਹਾਸਕ ਸਫਲਤਾ ਹਾਸਲ ਕਰ ਰਿਹਾ ਹੈ | ਸ਼ਹਿਰ ਵਾਸੀਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਹੋਰ ਲੋਕਾਂ ਵੱਲੋਂ ਵੀ ਮੇਲੇ ਦੇ ਪ੍ਰਬੰਧਾਂ ਦੀ ਖੁੱਲ ਕੇ ਤਾਰੀਫ਼ ਕੀਤੀ ਜਾ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਇੰਨੇ ਵੱਡੇ ਪੱਧਰ 'ਤੇ ਸੁਚੱਜੇ ਪ੍ਰਬੰਧ ਪਹਿਲੀ ਵਾਰ ਦੇਖਣ ਨੂੰ ਮਿਲ ਰਹੇ ਹਨ | ਸੁਰੱਖਿਆ, ਸਾਫ਼-ਸਫ਼ਾਈ, ਪਾਰਕਿੰਗ ਅਤੇ ਮਨੋਰੰਜਨ ਦੇ ਸਾਰੇ ਪ੍ਰਬੰਧ ਬੇਮਿਸਾਲ ਹਨ | ਕੁੱਲ ਮਿਲਾ ਕੇ ਖੰਨਾ ਵਿੱਚ ਲੱਗਾ ਪੰਜਾਬ ਸਖੀ ਸ਼ਕਤੀ ਮੇਲਾ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਮਹਿਲਾ ਸ਼ਕਤੀਕਰਨ, ਪੰਜਾਬੀ ਸਭਿਆਚਾਰ ਅਤੇ ਸਰਕਾਰੀ ਪ੍ਰਸ਼ਾਸਨ ਦੀ ਮਿਹਨਤ ਦਾ ਪ੍ਰਤੱਖ ਪ੍ਰਮਾਣ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰੇਰਣਾਦਾਇਕ ਸਾਬਤ ਹੋਵੇਗਾ |

ਪਿਛਲੀ ਖ਼ਬਰ ਸਰਕਾਰੀ ਸੀਨੀ. ਸੈਕੰ. ਬੀਜਾ ਦੇ ਵਿਦਿਆਰਥੀਆਂ ਨੇ ਸਖ਼ੀ ਮੇਲੇ 'ਚ ਲਿਆ ਭਾਗ <br/> ਅਗਲੀ ਖ਼ਬਰ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।