ਬੀਜਾ, 1 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੀਜਾ ਦੇ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਖੰਨਾ ਸ਼ਹਿਰ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸ਼ੀਤਲ (ਅੰਗ੍ਰੇਜੀ ਮਿਸਟਰੈੱਸ) ਦੀ ਯੋਗ ਅਗਵਾਈ ਅਧੀਨ ਭਾਗ ਲਿਆ | ਬੀਜਾ ਸਕੂਲ ਵਿਖੇ ਅਧਿਆਪਕਾਂ ਨੇ ਦਸਿਆ ਕਿ ਉੱਥੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੋਲੋ ਡਾਂਸ ਅਤੇ ਗਰੁੱਪ ਡਾਂਸ ਦੀ ਪੇਸ਼ਕਾਰੀ ਕੀਤੀ ਗਈ | ਵਿਦਿਆਰਥੀਆਂ ਅਤੇ ਉਨ੍ਹਾਂ ਨਾਲ ਆਏ ਮਾਤਾ-ਪਿਤਾ ਨੇ ਮੇਲੇ ਦਾ ਅਨੰਦ ਮਾਣਿਆ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਇਨ੍ਹਾਂ ਮੇਲਿਆ ਦੀ ਖੂਬ ਸ਼ਲਾਘਾ ਕੀਤੀ | ਇਸ ਮੇਲੇ ਵਿੱਚ ਆਏ ਮੁੱਖ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਗਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ |