23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਨੈਸ਼ਨਲ ਸਾਇੰਸ ਡੇਅ ਮਨਾਇਆ <br/>

ਅਜੀਤ ਡੈਸਕ 02-03-2026
ਰਾੜਾ ਸਾਹਿਬ, 1 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ/ਸੁਖਵੀਰ ਸਿੰਘ ਚਣਕੋਈਆਂ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪਿ੍ੰਸੀਪਲ ਡਾਕਟਰ ਮੁਹੰਮਦ ਇਰਫਾਨ ਦੀ ਅਗਵਾਈ ਹੇਠ ਸਾਇੰਸ ਵਿਭਾਗ ਦੁਆਰਾ ਨੈਸ਼ਨਲ ਸਾਇੰਸ ਡੇ ਮਨਾਇਆ ਗਿਆ | ਜਿਸ ਵਿੱਚ ਨੈਸ਼ਨਲ ਸਾਇੰਸ ਡੇ 2026 ਦੇ ਥੀਮ ਵੋਮੈਨ ਇਨ ਸਾਇੰਸ ਤੇ ਪ੍ਰੋਫੈਸਰ ਰਾਜਵਿੰਦਰ ਕੌਰ ਦੁਆਰਾ ਲੈਕਚਰ ਦਿੰਦਿਆਂ ਅÏਰਤਾਂ ਦਾ ਵਿਗਿਆਨਕ ਖੇਤਰ ਵਿੱਚ ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ | ਡਾਕਟਰ ਪ੍ਰਭਜੋਤ ਸਿੰਘ ਨੇ ਸੀ. ਵੀ. ਰਮਨ ਦੇ ਜੀਵਨ, ਖੋਜਾਂ ਅਤੇ ਉਪਲਬਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਇਰਫਾਨ ਨੇ ਵਿਦਿਆਰਥੀਆਂ ਨੂੰ ਸਾਇੰਸ ਵਿਸੇ ਪ੍ਰਤੀ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਵਿਗਿਆਨਕ ਖੇਤਰ ਵਿੱਚ ਦਿਲਚਸਪੀ ਰੱਖਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਾਇੰਸ ਵਿਸੇ ਵਿੱਚ ਰੁਜ਼ਗਾਰ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਦੀ ਵੀ ਗੱਲ ਕੀਤੀ | ਅੰਤ ਵਿੱਚ ਪ੍ਰੋਫੈਸਰ ਅਵਤਾਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਪ੍ਰੋਫੈਸਰ ਰਾਜਵਿੰਦਰ ਕੌਰ, ਪ੍ਰੋਫੈਸਰ ਅਵਤਾਰ ਸਿੰਘ, ਪ੍ਰੋਫੈਸਰ ਇੰਦਰਪਾਲ ਸਿੰਘ, ਪ੍ਰੋਫੈਸਰ ਪ੍ਰਦੀਪ ਸਿੰਘ, ਪ੍ਰੋਫੈਸਰ ਪ੍ਰਭਜੋਤ ਸਿੰਘ, ਅਮਰੀਕ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਲਈ ਵਿਸ਼ਾਲ ਪਾਰਕਿੰਗ ਦਾ ਉਦਘਾਟਨ <br/> ਅਗਲੀ ਖ਼ਬਰ ਸਰਕਾਰੀ ਸੀਨੀ. ਸੈਕੰ. ਬੀਜਾ ਦੇ ਵਿਦਿਆਰਥੀਆਂ ਨੇ ਸਖ਼ੀ ਮੇਲੇ 'ਚ ਲਿਆ ਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।