23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਿੰਡ ਸੋਹੀਆ ਦੇ ਆਰੀਅਨ ਨੇ ਥਾਈਲੈਂਡ 'ਚ ਗੋਲਡ ਮੈਡਲ ਜਿੱਤਿਆ <br/>

ਅਜੀਤ ਡੈਸਕ 02-03-2026
ਮਲੌਦ, 1 ਮਾਰਚ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਪਿੰਡ ਸੋਹੀਆ ਦੇ ਬੱਚੇ ਆਰੀਅਨ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਥਾਈਲੈਂਡ ਵਿਖੇ ਹੋਏ ਇੰਟਰਨੈਸ਼ਨਲ ਕਰਾਟੇ ਕੱਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 15 ਸਾਲ ਉਮਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਾਣਕਾਰੀ ਦਿੰਦਿਆਂ ਪਿੰਡ ਸੋਹੀਆ ਦੇ ਸਰਪੰਚ ਜਗਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਬੱਚੇ ਵੱਲੋਂ ਲਾਇਨ ਕਲੱਬ ਅਕੈਡਮੀ ਲੁਧਿਆਣਾ ਰਾਹੀਂ ਕੋਚਿੰਗ ਲਈ ਜਾ ਰਹੀ ਹੈ ਅਤੇ ਹੁਣ ਇੰਨ੍ਹਾਂ ਅੰਤਰਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਇੱਕ ਗੋਲਡ ਅਤੇ ਇੱਕ ਸਿਲਵਰ ਮੈਡਲ ਜਿੱਤ ਕੇ ਪਿੰਡ ਸੋਹੀਆ ਅਤੇ ਹਲਕਾ ਪਾਇਲ ਦਾ ਨਾਮ ਰੌਸ਼ਨ ਕੀਤਾ ਹੈ | ਇਲਾਕੇ ਦੀਆਂ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਪਰਿਵਾਰ ਨੂੰ ਬੱਚੇ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਗਈ ਅਤੇ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ ਗਈਆਂ | ਪਰਿਵਾਰ ਵੱਲੋਂ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਤੋਂ ਮੰਗ ਕੀਤੀ ਗਈ ਕਿ ਆਰੀਅਨ ਸਿੰਘ ਦੀ ਪ੍ਰਤਿਭਾ ਨੂੰ ਦੇਖਦੇ ਹੋਏ ਉਸਦੀ ਖੇਡ ਨੂੰ ਹੋਰ ਨਿਖਾਰਣ ਅਤੇ ਭਵਿੱਖ ਦਾ ਸ਼ਾਨਦਾਰ ਖਿਡਾਰੀ ਬਣਾਉਣ ਲਈ ਸਹਾਇਤਾ ਅਤੇ ਪ੍ਰਬੰਧ ਕਰਨ ਤਾਂ ਜੋ ਬੱਚਾ ਹੋਰਨਾਂ ਮੁਕਾਬਲਿਆਂ ਵਿੱਚ ਵੀ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕੇ |

ਪਿਛਲੀ ਖ਼ਬਰ ਰਣਬੀਰ ਰਾਹੀ ਤੇ ਬਲਵੀਰ ਚੰਦ ਦੀ ਅਗਵਾਈ ਹੇਠ ਰੈਲੀ ਲਈ ਜਥਾ ਹੋਇਆ ਰਵਾਨਾ <br/> ਅਗਲੀ ਖ਼ਬਰ ਐਡਵੋਕੇਟ ਨਿਮਰਤਾ ਗਿੱਲ ਨੇ ਬਾਰ ਕੌਂਸਲ ਚੋਣਾਂ ਨੂੰ ਲੈ ਕੇ ਕੀਤਾ ਡੋਰ ਟੂ ਡੋਰ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।