22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਨਵੀਰ ਧਾਲੀਵਾਲ ਨੇ ਕੀਤੀ ਮਲਿਕ ਅਰਜੁਨ ਖੜਗੇ ਨਾਲ ਮੁਲਾਕਾਤ <br/>

ਅਜੀਤ ਡੈਸਕ 02-03-2026
ਸਾਹਨੇਵਾਲ, 1 ਮਾਰਚ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਉੱਭਰਦੇ ਯੂਥ ਆਗੂ ਸੰਭਾਵੀ ਉਮੀਦਵਾਰ ਮਨਵੀਰ ਸਿੰਘ ਧਾਲੀਵਾਲ ਨੇ ਅੱਜ ਨਵੀਂ ਦਿੱਲੀ ਵਿਚ ਇੰਡੀਆ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ | ਇਹ ਭੇਂਟ ਗਰਮਜੋਸ਼ੀ ਭਰੇ ਅਤੇ ਸਾਕਾਰਾਤਮਕ ਮਾਹੌਲ ਵਿਚ ਹੋਈ, ਜਿਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਰਣਨੀਤੀਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੁਲਾਕਾਤ ਦੌਰਾਨ ਹਾਲ ਹੀ ਵਿਚ ਹੋਈ ਬਰਨਾਲਾ ਰੈਲੀ ਅਤੇ ਉਸ ਦੇ ਰਾਜਨੀਤਿਕ ਪ੍ਰਭਾਵਾਂ 'ਤੇ ਵੀ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ | ਮਨਵੀਰ ਸਿੰਘ ਧਾਲੀਵਾਲ ਨੇ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਰਾਜਨੀਤਿਕ ਸਥਿਤੀ, ਸਥਾਨਕ ਮਸਲਿਆਂ ਅਤੇ ਵਰਕਰਾਂ ਵਿਚ ਪਾਰਟੀ ਪ੍ਰਤੀ ਉਤਸ਼ਾਹ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਹਲਕੇ ਵਿਚ ਯੂਥ ਅਤੇ ਵਰਕਰਾਂ ਨੂੰ ਇਕੱਠਾ ਕਰ ਕੇ ਪਾਰਟੀ ਨੂੰ ਮਜ਼ਬੂਤ ਅਧਾਰ ਪ੍ਰਦਾਨ ਕਰਨ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ | ਧਾਲੀਵਾਲ ਨੇ ਇਹ ਵੀ ਉਲੇਖ ਕੀਤਾ ਕਿ ਸਾਹਨੇਵਾਲ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੇ ਮੁੱਦੇ ਉੱਪਰ ਲਿਆਏ ਜਾ ਰਹੇ ਹਨ ਤਾਂ ਜੋ ਪਾਰਟੀ ਦੀ ਨੀਤੀ ਅਤੇ ਲੋਕਾਂ ਦੀਆਂ ਉਮੀਦਾਂ ਵਿਚਕਾਰ ਸਾਂਝ ਪੈਦਾ ਕੀਤੀ ਜਾ ਸਕੇ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਨਵੀਂ ਤਾਕਤ ਨਾਲ ਉੱਭਰੇਗੀ | ਇਸ ਅਹਿਮ ਮੁਲਾਕਾਤ ਨੂੰ ਸਾਹਨੇਵਾਲ ਹਲਕੇ ਵਿੱਚ ਕਾਂਗਰਸ ਲਈ ਇੱਕ ਸਾਕਾਰਾਤਮਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਂ ਦਿਸ਼ਾ ਮਿਲੀ ਹੈ |


ਪਿਛਲੀ ਖ਼ਬਰ ਸੋਮਨਾਥ ਜਯੋਤਿਰਲਿੰਗ ਦੀ ਇਕ ਵਿਸ਼ਾਲ ਰੁਦਰ ਪੂਜਾ ਸ਼ਰਧਾ ਅਤੇ ਵੈਦਿਕ ਸ਼ੁੱਧਤਾ ਨਾਲ ਕੀਤੀ ਗਈ <br/> ਅਗਲੀ ਖ਼ਬਰ ਕੰਨਿਆ ਸਕੂਲ ਮਲੌਦ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।