14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਠੇਕੇਦਾਰ ਹਰਦੇਵ ਸਿਆੜ ਤੇ ਸਾਥੀਆਂ ਨੇ ਸੁਖਬੀਰ ਨਾਲ ਸਿਆਸੀ ਮਸਲਿਆਂ ਦੇ ਮੱਦੇਨਜ਼ਰ ਕੀਤੀ ਗੱਲਬਾਤ

ਅਜੀਤ ਡੈਸਕ 03-03-2026
ਮਲੌਦ, 2 ਮਾਰਚ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਪਾਇਲ ਦੇ ਸੀਨੀਅਰ ਨੇਤਾ ਠੇਕੇਦਾਰ ਹਰਦੇਵ ਸਿੰਘ ਸਿਆੜ, ਸਾਬਕਾ ਸਰਪੰਚ ਬਲਵਿੰਦਰ ਸਿੰਘ ਵਲੋਂ ਆਪਣੇ ਸਾਥੀਆਂ ਨਾਲ ਪਾਰਟੀ ਸੁਪਰੀਮੋ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਚੋਣਾਂ ਦੇ ਮੱਦੇਨਜ਼ਰ ਅਤੇ ਚੱਲ ਰਹੇ ਸਿਆਸੀ ਮਾਹੌਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਤ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਕਿਉਂਕਿ ਪੇਂਡੂ ਖੇਤਰ ਦੇ ਵਰਕਰਾਂ ਵਲੋਂ ਵੀ ਘਰ ਘਰ ਜਾ ਪਹੁੰਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਕੰਮ ਕਾਜ ਕਰਵਾਏ ਜਾ ਰਹੇ ਹਨ | ਠੇਕੇਦਾਰ ਸਿਆੜ ਨੇ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਕਿ ਹਲਕਾ ਪਾਇਲ ਵਿਚ ਵਰਕਰਾਂ ਨਾਲ ਧੱਕੇਸ਼ਾਹੀਆਂ ਹੋ ਰਹੀਆਂ ਹਨ ਅਤੇ ਕੁੱਝ ਲੋਕਾਂ ਵਲੋਂ ਆਪਹੁਦਰੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜਿਹੜੇ ਇਨਕਲਾਬੀ ਝੰਡਾ ਚੁੱਕ ਕੇ ਜਨਤਾ ਨੂੰ ਗੁਮਰਾਹ ਕਰਨ ਤੇ ਲੱਗੇ ਹੋਏ ਹਨ | ਉਨ੍ਹਾਂ ਨੂੰ ਸੂਬੇ ਦੀ ਜਨਤਾ ਦੇ ਬੁਨਿਆਦੀ ਹਿੱਤਾਂ ਬਾਰੇ ਉੱਕਾ ਹੀ ਜਾਣਕਾਰੀ ਨਹੀਂ | ਇਸ ਮੌਕੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਵਲੋਂ ਸਾਰੀਆਂ ਵਿਚਾਰਾਂ ਨੂੰ ਗਹੁ ਨਾਲ? ਸੁਣਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਸਾਰੇ ਵਰਕਰ ਡਟ ਜਾਣ | ਤਾਂ ਕਿ ਇਨ੍ਹਾਂ ਵਲੋਂ ਕੀਤੇ ਜਾ ਰਹੇ ਜ਼ੁਲਮਾਂ ਦਾ ਜੁਆਬ ਦਿੱਤਾ ਜਾਵੇ |
ਪਿਛਲੀ ਖ਼ਬਰ ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਯਾਦੂ ਨੇ ਰੈਲੀ ਸੰਬੰਧੀ ਪਿੰਡ ਦਹੇੜੂ ਵਿਖੇ ਵਰਕਰਾਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।