13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਹੋਲੇ ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 03-03-2026
ਰਾੜਾ ਸਾਹਿਬ, 2 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਖ਼ਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਨੂੰ ਸਮਰਪਿਤ ਗੁ. ਕਰਮਸਰ ਰਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਵਿੱਚ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਤੋਂ ਇਲਾਵਾ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਸਿੰਘਾਂ ਵਲੋਂ ਕੀਰਤਨ ਵਿਖਿਆਨ ਕੀਤਾ ਅਤੇ ਰਾੜਾ ਸਾਹਿਬ ਦੇ ਮੁੱਖ ਕਥਾਵਾਚਕ ਬਾਬਾ ਅਮਰ ਸਿੰਘ ਅਤੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸੇ ਨੂੰ ਯੁੱਧ-ਵਿੱਦਿਆ ਵਿੱਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਹੋਲਾ ਮਹੱਲਾ ਦੀ ਖ਼ਾਲਸਾਈ ਰਿਵਾਇਤ ਆਰੰਭ ਕੀਤੀ | ਸਮਾਗਮ ਵਿੱਚ ਸੰਗਤਾਂ ਦਾ ਧੰਨਵਾਦ ਸਟੇਜ ਸਕੱਤਰ ਭਾਈ ਹਰਪ੍ਰੀਤ ਸਿੰਘ ਬੁਟਾਹਰੀ ਵਲੋਂ ਕੀਤਾ ਗਿਆ | ਇਸ ਮੌਕੇ ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਪਰਮਜੀਤ ਸਿੰਘ ਪੰਮਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਸਨ |
ਪਿਛਲੀ ਖ਼ਬਰ ਜਦੋਂ ਪੁਲਿਸ ਕਰਮਚਾਰੀ ਹੀ ਸੁਰੱਖਿਅਤ ਨਹੀਂ ਤਾਂ, ਆਮ ਲੋਕ ਕਿੱਥੇ ਜਾਣ- ਗਰੇਵਾਲ ਅਗਲੀ ਖ਼ਬਰ ਠੇਕੇਦਾਰ ਹਰਦੇਵ ਸਿਆੜ ਤੇ ਸਾਥੀਆਂ ਨੇ ਸੁਖਬੀਰ ਨਾਲ ਸਿਆਸੀ ਮਸਲਿਆਂ ਦੇ ਮੱਦੇਨਜ਼ਰ ਕੀਤੀ ਗੱਲਬਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।