13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪਿੰਡ ਜੱਸੜ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 6 ਨੂੰ

ਅਜੀਤ ਡੈਸਕ 04-03-2026
ਡੇਹਲੋਂ, 3 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੱਸੜ ਬਲਾਕ ਡੇਹਲੋਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਐਨ. ਆਰ. ਆਈ. ਦੇ ਸਹਿਯੋਗ ਸਦਕਾ ਅੱਖਾਂ ਦਾ ਮੁਫ਼ਤ ਕੈਂਪ 6 ਮਾਰਚ ਨੂੰ ਲਗਾਇਆ ਜਾ ਰਿਹਾ ਹੈ | ਕੈਂਪ ਸੰਬੰਧੀ ਸਾਬਕਾ ਸਰਪੰਚ ਤੇਜਿੰਦਰ ਸਿੰਘ ਲਾਡੀ ਜੱਸੜ ਨੇ ਦੱਸਿਆਂ ਕਿ ਕੈਂਪ ਦੌਰਾਨ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ, ਜਦਕਿ ਸ਼ੰਕਰਾ ਆਈ ਕੇਅਰ ਹਸਪਤਾਲ ਵਲੋਂ ਮਾਹਿਰ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆਂ ਕਿ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਅਤੇ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ |

ਪਿਛਲੀ ਖ਼ਬਰ ਪੰਜਾਬ ਅੰਦਰ ਦੁਬਾਰਾ 'ਆਪ' ਦੀ ਸਰਕਾਰ ਬਣਨ 'ਤੇ ਖੰਨਾ 'ਚ 15 ਦਿਨਾਂ ਦਾ ਵਿਰਾਸਤੀ ਮੇਲਾ ਲਾਇਆ ਜਾਵੇਗਾ- ਮੰਤਰੀ ਤਰੁਨਪ੍ਰ... ਅਗਲੀ ਖ਼ਬਰ ਬੱਚਿਆਂ ਨੂੰ ਹੋਲੀ ਦੇ ਸਿੰਥੈਟਿਕ ਰੰਗਾਂ ਤੋਂ ਬਚਾਓ -ਸ਼ਸ਼ੀਕਾਂਤ ਚਾਠਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।