25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬੀਜਾ ਇਲਾਕੇ 'ਚੋਂ ਸੁਖਬੀਰ ਸਿੰਘ ਬਾਦਲ ਦੀ ਰੈਲੀ ਵੱਡੀ ਤਾਦਾਦ 'ਚ ਵਰਕਰ ਕਰਨਗੇ ਸ਼ਮੂਲੀਅਤ - ਸੰਤ ਬੀਜਾ, ਬੀਬੀ ਕੁਲਾਰ

ਅਜੀਤ ਡੈਸਕ 08-03-2026
ਬੀਜਾ, 7 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਪੰਜਾਬ ਬਚਾਓ ਤੇ ਸੁਖਬੀਰ ਸਿੰਘ ਬਾਦਲ ਨੂੰ ਲਿਓ ਦੇ ਬੈਨਰ ਹੇਠ ਸੂਬੇ ਅੰਦਰ 40 ਦੇ ਕਰੀਬ ਰੈਲੀਆਂ ਦਾ ਆਯੋਜਨ ਕੀਤਾ ਹੋਇਆ | ਹਰ ਰੈਲੀ ਵਿਚ ਆਪ ਸਰਕਾਰ ਤੋਂ ਅੱਕੇ ਹੋਏ ਲੋਕਾਂ ਦਾ ਇਕੱਠ ਚਿੱਟੇ ਦਿਨ ਵਾਂਗ ਸਾਫ਼ ਹੋ ਰਿਹਾ ਹੈ ਕਿ ਸੂਬੇ ਦੇ ਲੋਕ ਅਕਾਲੀ ਦਲ ਨੂੰ ਵਾਂਗ ਡੋਰ ਸੰਭਾਲਣ ਦਾ ਮਨ ਬਣਾ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ. ਕੇ. ਯੂ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਸੰਤ ਬੀਜਾ ਨੇ ਗੱਲਬਾਤ ਕਰਦਿਆਂ ਆਖਿਆ ਕਿ 10 ਮਾਰਚ ਨੂੰ ਖੰਨਾ ਵਿਖੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿੱਚ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਰੈਲੀ ਇਕੱਠ ਪੱਖੋਂ ਇਤਿਹਾਸਕ ਪੈੜਾ ਪਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ | ਇਸ ਮੌਕੇ ਕੋਟ ਸੇਖੋਂ ਜੋਨ ਤੋਂ ਬਲਾਕ ਸੰਮਤੀ ਮੈਂਬਰ ਬੀਬੀ ਬਲਵਿੰਦਰ ਕੌਰ ਕੁਲਾਰ ਨੇ ਬੀਜਾ ਜੋਨ ਦੇ ਵਰਕਰਾਂ ਤੇ ਖ਼ਾਸ ਕਰਕੇ ਬੀਬੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣਨ ਲਈ ਪੁੱਜੋ | ਇਸ ਮੌਕੇ ਮਨਦੀਪ ਸਿੰਘ ਖ਼ਾਲਸਾ ਕੋਟ, ਸੁਖਵਿੰਦਰ ਸਿੰਘ ਸੁੱਖਾ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਸਿਆਣ, ਗੁਰਮੇਲ ਸਿੰਘ ਸਿਆਣ, ਤੇਜਾ ਸਿੰਘ, ਗੁਰਮੁਖ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ, ਜਗਦੀਸ਼ ਸਿੰਘ ਆੜ੍ਹਤੀਆਂ, ਨੰਬਰਦਾਰ ਕੌਰ ਸਿੰਘ, ਰਾਜਿੰਦਰ ਸਿੰਘ ਜਿੰਦਰ ਕੋਟ ਆਦਿ ਨੇ ਕਿਹਾ ਕਿ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਾਲੀ ਖੰਨਾ ਰੈਲੀ ਇੱਕ ਨਵੇਂ ਯੁੱਗ ਦਾ ਆਗਾਜ਼ ਕਰੇਗੀ |
ਪਿਛਲੀ ਖ਼ਬਰ ਕੋਟਾਂ ਕਾਲਜ ਦੇ ਵਿਦਿਆਰਥੀਆਂ ਲਈ ਬਜਾਜ ਫਿਨਸਰਵ ਵਲੋਂ 100 ਘੰਟੇ ਦਾ ਟਰੇਨਿੰਗ ਪ੍ਰੋਗਰਾਮ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਦੇ ਫ਼ੀਲਡ ਕਾਮੇ ਅੱਜ ਚੰਡੀਗੜ੍ਹ ਧਰਨੇ 'ਚ ਕਰਨਗੇ ਭਰਵੀਂ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।