25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਿਹਤ ਸੇਵਾਵਾਂ ਵਿਚ ਸ਼ਾਨਦਾਰ ਯੋਗਦਾਨ ਲਈ ਸਿਵਲ ਸਰਜਨ ਡਾ. ਰਮਨਦੀਪ ਤੇ ਐੱਸ. ਐੱਮ. ਓ. ਡਾ. ਭਸੀਨ ਦਾ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸਨਮਾਨ

ਅਜੀਤ ਡੈਸਕ 08-03-2026
ਖੰਨਾ, 7 ਮਾਰਚ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰਾਂ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਹਿਊਮਨ ਰਾਈਟਸ ਜਨ ਚੇਤਨਾ ਮਿਸ਼ਨ ਪੰਜਾਬ ਵਲੋਂ ਖੰਨਾ ਵਿਚ ਇੱਕ ਮਹੱਤਵਪੂਰਨ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪ੍ਰਸਿੱਧ ਸਮਾਜ ਸੇਵੀ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੌਰਾਨ ਸਿਹਤ ਖੇਤਰ ਵਿਚ ਉੱਤਮ ਸੇਵਾਵਾਂ ਦੇਣ ਲਈ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਸਿਵਲ ਹਸਪਤਾਲ ਖੰਨਾ ਦੇ ਐੱਸ. ਐੱਮ. ਓ. ਡਾ. ਮਨਿੰਦਰ ਸਿੰਘ ਭਸੀਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਕੌਮੀ ਚੇਅਰਮੈਨ ਰਾਜ ਗੋਇਲ, ਕੌਮੀ ਪ੍ਰਧਾਨ ਡਾ. ਸ਼ਿਵ ਕੁਮਾਰ ਸ਼ਰਮਾ, ਕੌਮੀ ਜਨਰਲ ਸਕੱਤਰ ਸਵਿਤਾ ਸ਼ਰਮਾ, ਸਮਾਜ ਸੇਵੀ ਮੁਕੇਸ਼ ਸਿੰਘੀ, ਪੁਸ਼ਕਰਰਾਜ ਸਿੰਘ ਰੂਪਰਾਏ, ਜਤਿੰਦਰ ਸਿੰਘ, ਨਿਰਮਲ ਸਿੰਘ ਨਿੰਮ੍ਹਾ ਆਦਿ ਹਾਜ਼ਰ ਸਨ | ਇਸ ਮੌਕੇ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਸਿਹਤ ਸੇਵਾਵਾਂ ਮਨੁੱਖੀ ਅਧਿਕਾਰਾਂ ਨਾਲ ਸਿੱਧੇ ਤੌਰ 'ਤੇ ਜੁੜੀਆਂ ਹੋਈਆਂ ਹਨ ਅਤੇ ਹਰ ਨਾਗਰਿਕ ਨੂੰ ਬਿਹਤਰ ਇਲਾਜ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਸੁਧਾਰਨ ਲਈ ਸਿਵਲ ਸਰਜਨ ਡਾ. ਰਮਨਦੀਪ ਕੌਰ ਵਲੋਂ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ ਹਨ | ਉਨ੍ਹਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਹਤਰ ਇਲਾਜ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਸਿਵਲ ਹਸਪਤਾਲ ਖੰਨਾ ਦੇ ਐੱਸ. ਐੱਮ. ਓ. ਡਾ. ਮਨਿੰਦਰ ਸਿੰਘ ਭਸੀਨ ਦੀ ਭੂਮਿਕਾ ਦੀ ਵੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਡਾ. ਭਸੀਨ ਦੀ ਮਿਹਨਤ ਅਤੇ ਪ੍ਰਬੰਧਕੀ ਯੋਗਤਾ ਕਾਰਨ ਸਿਵਲ ਹਸਪਤਾਲ ਵਿਚ ਮਰੀਜ਼ਾਂ ਨੂੰ ਸੁਚੱਜੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ | ਦੌਰੇ ਦੌਰਾਨ ਉਨ੍ਹਾਂ ਨੇ ਐਮਰਜੈਂਸੀ ਵਾਰਡ, ਓ.ਪੀ.ਡੀ., ਜਨਰਲ ਵਾਰਡ ਅਤੇ ਮੋਰਚਰੀ ਸਮੇਤ ਵੱਖ-ਵੱਖ ਭਾਗਾਂ ਦਾ ਨਿਰੀਖਣ ਕੀਤਾ |
ਇਸ ਦੌਰਾਨ ਉਨ੍ਹਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਹਸਪਤਾਲ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਜਤਿੰਦਰ ਸਿੰਘ ਸ਼ੰਟੀ ਨੇ ਹਸਪਤਾਲ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ | ਸਮਾਗਮ ਦੇ ਅੰਤ ਵਿਚ ਹਿਊਮਨ ਰਾਈਟਸ ਜਨ ਚੇਤਨਾ ਮਿਸ਼ਨ ਦੇ ਅਹੁਦੇਦਾਰਾਂ ਵਲੋਂ ਡਾ. ਰਮਨਦੀਪ ਕੌਰ ਅਤੇ ਡਾ. ਮਨਿੰਦਰ ਸਿੰਘ ਭਸੀਨ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸ਼ਤਾਬਗੜ੍ਹ 'ਚ ਹੋਈ ਖ਼ੂਨੀ ਲੜਾਈ 'ਚ ਦੋਵਾਂ ਧਿਰਾਂ ਦੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਸੰਦੀਪ ਸਿੰਘ ਰੁਪਾਲੋਂ ਨੂੰ ਹਲਕਾ ਇੰਚਾਰਜ ਪਾਇਲ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।