03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਭਰ ਵਿਚ ਆੜ੍ਹਤੀਆਂ ਵਲੋਂ 1 ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਹੜਤਾਲ ਦੀ ਚੇਤਾਵਨੀ

ਅਜੀਤ ਡੈਸਕ 29-03-2026
ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਅਨਾਜ ਮੰਡੀ ਖੰਨਾ ਵਿੱਚ ਅੱਜ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹਰਬੰਸ ਸਿੰਘ ਰੋਸ਼ਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆੜ੍ਹਤੀ ਭਾਈਚਾਰੇ ਦੇ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਆੜ੍ਹਤੀਆਂ ਵੱਲੋਂ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਅਤੇ ਮੰਗਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਆੜ੍ਹਤੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਅਜੇ ਤੱਕ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਉਨ੍ਹਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ | ਬਾਰ-ਬਾਰ ਸਰਕਾਰ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਹਾਲੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ | ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆੜ੍ਹਤੀ ਭਾਈਚਾਰਾ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣ ਲਈ ਤਿਆਰ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆੜ੍ਹਤੀਆਂ ਦਾ ਕਮਿਸ਼ਨ 46 ਰੁਪਏ ਦੇ ਕਰੀਬ ਸੀ ਜੋ ਵਧਾ ਕੇ 50 ਰੁਪਏ ਦੇ ਕਰੀਬ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆੜ੍ਹਤੀਆਂ ਨੂੰ ਪਹਿਲਾਂ ਭਰੋਸਾ ਦਿੱਤਾ ਗਿਆ ਸੀ ਕਿ ਜੇਕਰ ਕੇਂਦਰ ਵੱਲੋਂ ਘੱਟ ਕਮਿਸ਼ਨ ਵਧਾਇਆ ਜਾਵੇਗਾ ਤਾਂ ਉਹ ਚਾਰ ਰੁਪਏ 25 ਪੈਸੇ ਆਪਣੇ ਕੋਲੋਂ ਪਾ ਦੇਣਗੇ ਪਰ ਉਹ ਮੰਗ ਹੁਣ ਤੱਕ ਲਟਕ ਰਹੀ ਹੈ ਉਨ੍ਹਾਂ ਨੇ ਦੱਸਿਆ ਕਿ ਪੂਰੇ ਪੰਜਾਬ ਭਰ ਦੀਆਂ ਆੜ੍ਹਤੀ ਐਸੋਸੀਏਸ਼ਨਾਂ ਵੱਲੋਂ ਮੀਟਿੰਗ ਵਿੱਚ ਇਹ ਅਹਿਮ ਫ਼ੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਵੱਲੋਂ ਕੋਈ ਸਕਾਰਾਤਮਕ ਜਵਾਬ ਨਾ ਆਇਆ, ਤਾਂ 1 ਅਪ੍ਰੈਲ ਤੋਂ ਪੰਜਾਬ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਅਣਮਿਥੇ ਸਮੇਂ ਲਈ ਪੂਰਨ ਹੜਤਾਲ ਕੀਤੀ ਜਾਵੇਗੀ | ਇਸ ਹੜਤਾਲ ਦੌਰਾਨ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖ਼ਰੀਦੋ-ਫ਼ਰੋਖ਼ਤ ਅਤੇ ਲੈਣ-ਦੇਣ ਦਾ ਕੰਮ ਪੂਰੀ ਤਰ੍ਹਾਂ ਬੰਦ ਰਹੇਗਾ |
ਖੰਨਾ ਮੰਡੀ ਵਿੱਚ ਇਹ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜਿਸ ਨਾਲ ਸਾਫ਼ ਹੈ ਕਿ ਆੜ੍ਹਤੀ ਭਾਈਚਾਰਾ ਇਸ ਮਾਮਲੇ ਵਿੱਚ ਇੱਕਜੁੱਟ ਹੈ | ਜੇਕਰ ਹੜਤਾਲ ਹੁੰਦੀ ਹੈ, ਤਾਂ ਇਸਦਾ ਸਿੱਧਾ ਅਸਰ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ 'ਤੇ ਪੈ ਸਕਦਾ ਹੈ, ਕਿਉਂਕਿ ਅਨਾਜ ਦੀ ਆਵਾਜਾਈ ਅਤੇ ਵਪਾਰ ਠੱਪ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਮੀਟਿੰਗ ਵਿੱਚ ਆਏ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਆੜ੍ਹਤੀਆਂ ਦੀਆਂ ਮੰਗਾਂ ਬਾਰੇ ਵੀ ਮੰਗ ਪੱਤਰ ਤੋਂ ਕਿਹਾ ਗਿਆ ਹੈ | ਜਿਨ੍ਹਾਂ ਨੇ ਭਰੋਸਾ ਦਵਾਇਆ ਕਿ ਜਲਦੀ ਹੀ ਇਸ ਨੂੰ ਪੂਰਾ ਕਰਵਾਇਆ ਜਾਵੇਗਾ ਪਰ ਫਿਰ ਵੀ ਜੇਕਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ ਅਨਾਜ ਮੰਡੀਆਂ ਦੀ ਸਥਿਤੀ ਕਾਫ਼ੀ ਗੰਭੀਰ ਬਣ ਸਕਦੀ ਹੈ, ਜੇਕਰ ਇਹ ਹੜਤਾਲ ਲਾਗੂ ਹੋ ਜਾਂਦੀ ਹੈ | ਇਸ ਮੌਕੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ, ਯਾਦਵਿੰਦਰ ਸਿੰਘ ਲਿਬੜਾ, ਭਰਪੂਰ ਚੰਦ ਬੈਟਰ, ਹੁਕਮ ਚੰਦ, ਸੁਭਾਸ਼, ਰਾਜ ਕੁਮਾਰ ਸਾਹਨੇਵਾਲੀਆ, ਸੰਕੇਤ ਕੁਮਾਰ ਧੰਮੀ, ਵੇਦ ਪ੍ਰਕਾਸ਼, ਸਤੀਸ਼ ਕੁਮਾਰ ਗਰਗ, ਬੂਟਾ ਸਿੰਘ ਰਾਜੇਵਾਲ, ਭੁਪਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਫਤਿਹ ਸਿੰਘ ਜਰਗ, ਸੰਜੀਵ ਕੁਮਾਰ ਸੀਲੀ, ਪ੍ਰਧਾਨ ਹਰਸੇਮ ਪਾਲ ਬੱਤਾ, ਸੁਰਿੰਦਰ ਕੁਮਾਰ ਸ਼ਾਹੀ, ਜਸਪਾਲ ਸਿੰਘ ਕਾਲਾ, ਰਕੇਸ਼ ਕੁਮਾਰ ਬਿੱਟਾ, ਬਲਕਾਰ ਸਿੰਘ ਬਿੱਟੂ, ਜਗਤਾਰ ਸਿੰਘ ਇਕੋਲਾਹੀ, ਗਿਰਧਾਰੀ ਲਾਲ, ਭਗਵਾਨ ਦਾਸ, ਭਾਨਾ, ਹਰੀਸ਼ ਕੁਮਾਰ, ਸਚਿਨ ਸ਼ਾਹੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਨਾਜ ਮੰਡੀ ਖੰਨਾ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਦੋਰਾਹਾ ਨਹਿਰ 'ਚ ਡਿਗੀ ਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।