05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੱਜ ਪਿੰਡ ਦੁਧਾਲ 'ਚ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਵੇਗੀ ਬਸਪਾ

ਅਜੀਤ ਡੈਸਕ 29-03-2026
ਮਲੌਦ, 28 ਮਾਰਚ (ਦਿਲਬਾਗ ਸਿੰਘ ਚਾਪੜਾ)- ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਸਪਾ ਦੇ ਸੰਸਥਾਪਕ ਕਾਂਸੀ ਰਾਮ ਦੀ ਸੋਚ ਨੂੰ ਪਿੰਡਾਂ ਵਿੱਚ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦਾ ਜਨਮ ਦਿਨ ਪਿੰਡ ਪੱਧਰ ਤੱਕ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਹਲਕਾ ਪਾਇਲ ਦੇ ਪਿੰਡ ਦੁਧਾਲ ਵਿਖੇ ਅੱਜ 29 ਮਾਰਚ ਨੂੰ ਸ਼ਾਮ 5 ਵਜੇ ਤੋਂ 7 ਵਜੇ ਤੱਕ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਬਸਪਾ ਦੇ ਹਲਕਾ ਪਾਇਲ ਦੇ ਇੰਚਾਰਜ ਜੱਥੇ. ਕੁਲਜਿੰਦਰ ਸਿੰਘ ਲਹਿਲ ਨੇ ਦੱਸਿਆ ਕਿ ਪਾਰਟੀ ਦੇ ਸੰਸਥਾਪਕ ਕਾਂਸੀ ਰਾਮ ਨੇ ਡਾ. ਬੀ.ਆਰ. ਅੰਬੇਡਕਰ ਦੇ ਮਿਸ਼ਨ ਨੂੰ ਪਿੰਡ ਪਿੰਡ ਪਹੁੰਚਾਉਂਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਦਲਿਤਾਂ ਤੇ ਪਛੜਿਆਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰਦਿਆਂ ਸੱਤਾ ਦਾ ਰਾਹ ਦਿਖਾਇਆ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਨ ਕੀਤਾ | ਅੱਜ ਦਲਿਤਾਂ ਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਆਪਣੇ ਹੱਕਾਂ ਤੋਂ ਵਾਂਝੇ ਰਹਿ ਗਏ ਦਲਿਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਮਾਨੇਵਰ ਕਾਂਸੀ ਰਾਮ ਦੇ ਮਿਸ਼ਨ ਨੂੰ ਅੱਗੇ ਤੋਰਨ ਅਤੇ ਨੌਜੁਆਨਾਂ ਤੱਕ ਪਹੁੰਚਾਉਂਣ ਦੀ ਲੋੜ ਹੈ | ਇਸ ਸਮਾਗਮ ਵਿੱਚ ਪ੍ਰਧਾਨ ਧਰਮਿੰਦਰ ਸਿੰਘ ਲਹਿਲ, ਸੀਨੀਅਰ ਆਗੂ ਮਾ ਦਰਬਾਰਾ ਸਿੰਘ ਉਕਸੀ, ਪਰਸੋਤਮ ਸਿੰਘ ਦੁਧਾਲ, ਕੈੱਪਲ ਮੇਘਵਾਲ ਅਤੇ ਗੁਰਨਾਮ ਸਿੰਘ ਸੇਖਾ ਆਦਿ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ 'ਚ ਸੋਨੀ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਮਾਪੇ ਆਪਣੇ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਕਰਵਾਉਣ - ਪਿ੍ੰਸੀਪਲ ਸੁਰਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।