05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਢੀਂਡਸਾ ਦੇ ਸਾਲਾਨਾ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 29-03-2026
• ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸਮਰਾਲਾ, 28 ਮਾਰਚ (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਢੀਂਡਸਾ ਵਿਖੇ ਅਕਾਲੀ ਸੀਨੀਅਰ ਆਗੂ ਗੁਰਮੀਤ ਸਿੰਘ ਢੀਂਡਸਾ, ਪੰਚਾਇਤ ਮੈਂਬਰਾਂ ਅਤੇ ਸਕੂਲ ਸਟਾਫ਼ ਦੀ ਹਾਜ਼ਰੀ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਾਲਾਨਾ ਨਤੀਜੇ ਦੌਰਾਨ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ | ਸੀਨੀਅਰ ਆਗੂ ਗੁਰਮੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਢੀਂਡਸਾ ਦੇ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਈ 'ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉੱਤੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ 'ਤੇ ਇਨਾਮ ਵੰਡ ਸਮਾਰੋਹ ਕਰਵਾ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ਼ ਦੀ ਮਿਹਨਤ ਦੇ ਸਦਕਾ ਅਤੇ ਵਿਦਿਆਰਥੀਆਂ ਵਲੋਂ ਸਾਰਾ ਸਾਲ ਚੰਗੀ ਸਿੱਖਿਆ ਪ੍ਰਾਪਤ ਕਰਨ ਦੇ ਸਦਕਾ ਸਕੂਲ ਦੇ ਸਾਲਾਨਾ ਨਤੀਜੇ ਸ਼ਾਨਦਾਰ ਰਹੇ ਹਨ | ਇਸ ਲਈ ਹੋਰਨਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਾਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਚ ਸੁਖਦੀਪ ਸਿੰਘ, ਪੰਚ ਧਰਮਜੀਤ ਸਿੰਘ, ਸਰਪੰਚ ਰਮਨਦੀਪ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਦਾ ਸਟਾਫ਼ ਅਤੇ ਆਂਗਣਵਾੜੀ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ. ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ 65 ਸਾਲਾ 100 ਕਿੱਲੋ ਵਜਨੀ... ਅਗਲੀ ਖ਼ਬਰ ਏ. ਐਸ. ਕਾਲਜ ਖੰਨਾ ਨੇ ਐਮ. ਕਾਮ ਨਤੀਜਿਆਂ 'ਚ ਸਿਖਰਲੇ 6 'ਚੋਂ 4 ਸਥਾਨ ਕੀਤੇ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।