06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਥਿਆਰਬੰਦ ਲੁਟੇਰੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ

ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੋਟਲ ਕੀਜ਼ ਨੇੜੇ ਇਕ ਮੋਟਰਸਾਈਕਲ ਸਵਾਰ ਲੁਟੇਰਾ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਨਜੋਤ ਕੌਰ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕੀਜ਼ ਹੋਟਲ ਨੇੜੇ ਰੇਹੜੀ 'ਤੇ ਗੋਲਗੱਪੇ ਖਾ ਰਹੀ ਸੀ ਕਿ ਇਸ ਦੌਰਾਨ ਇਕ ਨੌਜਵਾਨ ਉੱਥੇ ਆਇਆ ਤੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਲੁਟੇਰੇ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ 31 ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਚੱਲ ਰਹੀ 3 ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।