06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

31 ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਅਜੀਤ ਡੈਸਕ 29-03-2026

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਹੁਕਮ ਜਾਰੀ ਕਰਕੇ ਮਹਾਂਵੀਰ ਜਯੰਤੀ ਮੌਕੇ 31 ਮਾਰਚ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ | ਜਾਰੀ ਕੀਤੇ ਗਏ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ | 31 ਮਾਰਚ ਮੰਗਲਵਾਰ ਨੂੰ ਜ਼ਿਲੇ੍ਹ ਵਿਚ ਮੀਟ, ਆਂਡੇ ਅਤੇ ਮੱਛੀ ਵੇਚਣ ਵਾਲੀਆਂ ਦੁਕਾਨਾਂ ਨੂੰ ਬੰਦ ਰੱਖਣ ਤੋਂ ਇਲਾਵਾ ਰੈਸਟੋਰੈਂਟ ਵਿਚ ਵੀ ਮੀਟ ਵੇਚਣ 'ਤੇ ਪਾਬੰਦੀ ਹੋਵੇਗੀ |

ਪਿਛਲੀ ਖ਼ਬਰ ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।