06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 29-03-2026
ਰਾੜਾ ਸਾਹਿਬ, 28 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਸਰਕਾਰੀ ਕੰਨਿਆ ਹਾਈ ਸਕੂਲ ਸਿਆੜ੍ਹ ਦਾ ਨਾਨ ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਜਮਾਤ ਨੌਵੀਂ ਵਿਚੋਂ ਕੋਮਲਪ੍ਰੀਤ ਕੌਰ ਨੇ ਪਹਿਲਾ, ਜਸ਼ਨਵੀਰ ਕੌਰ ਦੂਜਾ ਅਤੇ ਪਵਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਮਾਤ ਸੱਤਵੀਂ ਦੀ ਉਮਾ ਕੁਮਾਰੀ ਪਹਿਲਾ, ਸਾਰਾਰਜਾ ਖਾਂ ਦੂਜਾ, ਨਵਨੀਤ ਕੌਰ ਅਤੇ ਅੰਜਲੀ ਕੁਮਾਰੀ ਦੋਵੇਂ ਤੀਜੇ ਸਥਾਨ 'ਤੇ ਰਹੀਆਂ | ਇਸੇ ਤਰ੍ਹਾਂ ਛੇਵੀਂ ਜਮਾਤ ਵਿਚੋਂ ਤਕਦੀਰ ਕੌਰ, ਮਨਦੀਪ ਕੌਰ, ਪ੍ਰਭਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸਮੇਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਅਸ਼ੋਕ ਸਿੰਘ ਨੇ ਸਨਮਾਨਿਤ ਕੀਤਾ | ਬੱਚਿਆਂ ਨੂੰ ਨਵੀਆਂ ਕਿਤਾਬਾਂ ਵੀ ਵੰਡੀਆਂ ਗਈਆਂ | ਇਸ ਤੋਂ ਇਲਾਵਾ ਮਾਪਿਆਂ ਤੇ ਬੱਚਿਆਂ ਦੇ ਹੈਲਥ ਕਾਰਡ ਵੀ ਬਣਾਏ ਗਏ | ਸਕੂਲ ਮੁਖੀ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਵੱਧ ਤੋਂ ਵੱਧ ਦਾਖ਼ਲੇ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦਾ ਬਣੇਗਾ ਪ੍ਰਧਾਨ- ਯਾਦੂ ਅਗਲੀ ਖ਼ਬਰ 31 ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।