06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਾਈ ਭਾਗੋ ਸਹਿ ਸਿੱਖਿਆ ਕਾਲਜ ਰਾਮਗੜ੍ਹ ਵਿਖੇ ਗਰੀਨ ਭਾਰਤ ਵੀਕ ਚੈਲੇਂਜ ਅਧੀਨ ਸੈਮੀਨਾਰ ਕਰਵਾਇਆ

ਅਜੀਤ ਡੈਸਕ 29-03-2026
ਕੁਹਾੜਾ, 28 ਮਾਰਚ (ਸੰਦੀਪ ਸਿੰਘ ਕੁਹਾੜਾ)-ਨੈਸ਼ਨਲ ਐਜੂਕੇਸ਼ਨ ਟਰੱਸਟ ਆਫ਼ ਇੰਡੀਆ ਵਲੋਂ ਚਲਾਏ ਜਾ ਰਹੇ ਗਰੀਨ ਭਾਰਤ-2 ਵੀਕ ਚੈਲੇਂਜ ਅਧੀਨ ਮਾਈ ਭਾਗੋ ਸਹਿ ਸਿੱਖਿਆ ਕਾਲਜ, ਰਾਮਗੜ੍ਹ ਲੁਧਿਆਣਾ 'ਚ ਸਫਲਤਾ ਪੂਰਵਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਵਿਚ ਜਾਗਰੂਕਤਾ ਫੈਲਾਉਣ ਅਤੇ ਸਕਾਰਤਮਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਮੁੱਖ ਵਕਤਾਵਾਂ ਵਜੋਂ ਰੋਟਾਰੈਕਟ ਦੀਪਸ਼ੂ (ਰੋਟਾਰੈਕਟ ਪ੍ਰਤੀਨਿਧੀ ਆਰ. ਆਈ. ਡੀ. 3070) ਅਤੇ ਰੋਹਿਤ ਜਿੰਦਲ ਮੌਜੂਦ ਰਹੇ | ਉਨ੍ਹਾਂ ਨੇ ਨੌਜਵਾਨ ਮਨਾਂ ਦੀ ਤਾਕਤ ਅਤੇ ਵੱਖਰੇ ਢੰਗ ਨਾਲ ਸੋਚੀਏ ਸੋਚ ਵਿਚ ਬਦਲਾਅ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ |
ਕਾਲਜ ਦੇ ਪਿ੍ੰਸੀਪਲ ਡਾ. ਸ਼ਿਖਾ ਢੱਲ ਵਲੋਂ ਆਪਣੇ ਕੀਮਤੀ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਸੈਮੀਨਾਰ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਕਾਰਜ ਕ੍ਰਮ ਬਹੁਤ ਹੀ ਜਾਣਕਾਰੀ ਪੂਰਨ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭਾਗਪੁਰ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜੰਡਿਆਲੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਰਸਮੀ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।