06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਪ੍ਰਾਇਮਰੀ ਸਕੂਲ ਭਾਗਪੁਰ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 29-03-2026
ਕੁਹਾੜਾ, 28 ਮਾਰਚ (ਸੰਦੀਪ ਸਿੰਘ ਕੁਹਾੜਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭਾਗਪੁਰ ਵਿਖੇ ਸਮਾਜ ਸੇਵੀ ਸਰਪੰਚ ਗਗਨਦੀਪ ਸਿੰਘ ਢਿੱਲੋਂ ਤੇ ਭਾਗਪੁਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਪਾਲ ਸਿੰਘ ਨਾਗਰਾ ਦੇ ਸਹਿਯੋਗ ਸਦਕਾ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਆਮਿਸ ਰਿਆਨ ਪੰਜਵੀਂ, ਸ਼ਿਵਮ ਕੁਮਾਰ ਚੌਥੀ, ਗੁਰਸੀਰਤ ਸਿੰਘ ਤੀਜੀ, ਸਤਿਅਮ ਕੁਮਾਰ ਦੂਜੀ, ਅਭਿਜੋਤ ਸਿਰੋਜ਼ ਪਹਿਲੀ ਤੇ ਅਮਨਦੀਪ ਕੌਰ ਨੇ ਯੂ. ਕੇ. ਜੀ. ਕਲਾਸ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਮੁਖੀ ਹਰਪ੍ਰੀਤ ਸਿੰਘ ਗਿੱਲ ਵਲੋਂ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ | ਪਰਮਜੀਤ ਸਿੰਘ ਵਲੋਂ ਸਟੇਜ ਸੈਕਟਰੀ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਸਕੂਲ ਅਧਿਆਪਕ ਜਸਵਿੰਦਰ ਸਿੰਘ ਨੇ ਪਾਸ ਹੋਣ ਵਾਲੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਇਸ ਦੇ ਨਾਲ ਹੀ ਸਮਾਗਮ ਵਿਚ ਆਉਣ ਵਾਲੇ ਬੱਚਿਆਂ ਦੇ ਮਾਪਿਆਂ ਤੇ ਐੈੱਸ. ਐੈੱਮ. ਸੀ. ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਬੱਚੇ ਸਕੂਲ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਸਮਾਗਮ ਵਿਚ ਸਕੂਲ ਚੇਅਰਮੈਨ ਹਰਦੀਪ ਕੌਰ, ਕਿਰਨਦੀਪ ਕੌਰ, ਹਰਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਦਰਸ਼ਨ ਸਿੰਘ, ਸੁਖਵਿੰਦਰ ਕੌਰ, ਕੁਲਦੀਪ ਕੌਰ, ਆਰਤੀ, ਸੋਨੀ ਆਦਿ ਸ਼ਾਮਿਲ ਹੋਏ |
ਪਿਛਲੀ ਖ਼ਬਰ ਸਿੰਘਾਪੁਰ ਤੋਂ ਟਰੇਨਿੰਗ ਲੈ ਕੇ ਆਏ ਪਿ੍ੰਸੀਪਲ ਦਾ ਲਲੌੜੀ ਕਲਾਂ ਵਿਖੇ ਸਨਮਾਨ ਅਗਲੀ ਖ਼ਬਰ ਮਾਈ ਭਾਗੋ ਸਹਿ ਸਿੱਖਿਆ ਕਾਲਜ ਰਾਮਗੜ੍ਹ ਵਿਖੇ ਗਰੀਨ ਭਾਰਤ ਵੀਕ ਚੈਲੇਂਜ ਅਧੀਨ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।