06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਿੰਘਾਪੁਰ ਤੋਂ ਟਰੇਨਿੰਗ ਲੈ ਕੇ ਆਏ ਪਿ੍ੰਸੀਪਲ ਦਾ ਲਲੌੜੀ ਕਲਾਂ ਵਿਖੇ ਸਨਮਾਨ

ਅਜੀਤ ਡੈਸਕ 29-03-2026
ਸਮਰਾਲਾ, 28 ਮਾਰਚ (ਗੋਪਾਲ ਸੋਫਤ)-ਪੰਜਾਬ ਸਰਕਾਰ ਦੇ ਵਿਸ਼ੇਸ਼ ਉੱਦਮ ਸਦਕਾ ਪਿ੍ੰਸੀਪਲ ਅਕੈਡਮੀ ਸਿੰਘਾਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲੌੜੀ ਕਲਾਂ ਦੇ ਪਿ੍ੰਸੀਪਲ ਪ੍ਰਦੀਪ ਸਿੰਘ ਰੰਧਾਵਾ ਨੂੰ ਟਰੇਨਿੰਗ ਲਈ ਭੇਜਿਆ ਗਿਆ ਸੀ, ਦਾ ਅੱਜ ਵਾਪਸ ਪਰਤਣ 'ਤੇ ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਅਤੇ ਪਤਵੰਤਿਆਂ ਵਲੋ ਸਵਾਗਤ ਕੀਤਾ ਗਿਆ | ਇਸ ਟਰੇਨਿੰਗ ਦਾ ਮੰਤਵ ਸਕੂਲ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਦੇ ਯੋਗ ਬਣਾਉਣਾ ਹੈ | ਅੱਜ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਮਾਪੇ ਸਕੂਲ ਪਹੁੰਚੇ ਅਤੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਸਬੰਧੀ ਅਧਿਆਪਕਾਂ ਨਾਲ ਰਾਬਤਾ ਕੀਤਾ | ਸਕੂਲ ਦੀਆਂ ਨਾਨ ਬੋਰਡ ਜਮਾਤਾਂ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪਿ੍ੰਸੀਪਲ ਦੀ ਅਗਵਾਈ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦੀ ਗੁਣਵੱਤਾ, ਚਰਿੱਤਰ ਨਿਰਮਾਣ, ਨੈਤਿਕ ਕਦਰਾਂ ਕੀਮਤਾਂ, ਖੇਡਾਂ ਅਤੇ ਸਭਿਆਚਾਰਕ ਪ੍ਰਾਪਤੀਆਂ ਵਿਚ ਹੋਰ ਵਿਕਾਸ ਹੋਵੇਗਾ | ਇਲਾਕਾ ਨਿਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਇਸ ਸਕੂਲ ਵਿਚ ਦਾਖਲ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਗੁਰਿੰਦਰ ਸਿੰਘ ਸਵੈਚ, ਸਰਬਜੀਤ ਸਿੰਘ ਅਟਵਾਲ, ਪੰਚਾਇਤ ਮੈਂਬਰ, ਸਮੂਹ ਕਮੇਟੀ ਮੈਂਬਰ, ਸਕੂਲ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਟੈਗੋਰ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭਾਗਪੁਰ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।