06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਟੈਗੋਰ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਅਜੀਤ ਡੈਸਕ 29-03-2026
ਸਾਹਨੇਵਾਲ, 28 ਮਾਰਚ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ) -ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਵਿਖੇ ਨਵੇਂ ਅਕਾਦਮਿਕ ਸਾਲ 2026-27 ਦੀ ਸ਼ੁਰੂਆਤ ਦੇ ਮੌਕੇ 'ਤੇ ਅਕਾਲ ਪੁਰਖ ਦਾ ਆਸ਼ੀਰਵਾਦ ਲੈਣ ਦੇ ਸੰਕਲਪ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਕਰਵਾਇਆ ਗਿਆ | ਇਸ ਮੌਕੇ 'ਤੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਨੇ ਨਵੇਂ ਸਾਲ ਵਿਚ ਚੰਗੇ ਪ੍ਰਦਰਸ਼ਨ ਅਤੇ ਬਿਹਤਰ ਇਨਸਾਨ ਬਣਨ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਨੇਜਾ ਅਤੇ ਸਵਾਤੀ ਅਨੇਜਾ ਨੇ ਵਿਦਿਆਰਥੀਆਂ ਦੇ ਉੱੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ ਉਤਸ਼ਾਹਿਤ ਕੀਤਾ | ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਇਲਾਹੀ ਪਾਠ ਦਾ ਆਨੰਦ ਮਾਣਿਆ | ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਕੂਲ ਪਿ੍ੰਸੀਪਲ ਸ਼ਾਲਿਨੀ ਖੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਨਵੇਂ ਅਕਾਦਮਿਕ ਸਾਲ ਦੀ ਸ਼ਾਨਦਾਰ ਸ਼ੁਰੂਆਤ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਿਤ, ਕੇਂਦਰਿਤ ਅਤੇ ਸਮਰਪਿਤ ਰਹਿਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਨਵੇਂ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਆਪਣੀ ਪੜ੍ਹਾਈ ਵੱਲ ਸਮਰਪਿਤ ਰਹਿਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਮਲੌਦ ਵਿਖੇ ਬੱਚਿਆਂ ਦੀ ਸਿਹਤਯਾਬੀ ਤੇ ਪੜ੍ਹਾਈ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਅਗਲੀ ਖ਼ਬਰ ਸਿੰਘਾਪੁਰ ਤੋਂ ਟਰੇਨਿੰਗ ਲੈ ਕੇ ਆਏ ਪਿ੍ੰਸੀਪਲ ਦਾ ਲਲੌੜੀ ਕਲਾਂ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।