07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਧਾਰਮਿਕ ਪ੍ਰੀਖਿਆ 'ਚ ਨਨਕਾਣਾ ਸਾਹਿਬ ਰਾਮਪੁਰ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਡੇ ਇਨਾਮ

ਅਜੀਤ ਡੈਸਕ 29-03-2026
ਦੋਰਾਹਾ, 28 ਮਾਰਚ (ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਰੰਗਰੇਟਾ ਗੁਰੂ ਕਾ ਬੇਟਾ ਦਿਵਸ ਨੂੰ ਮਨਾਉਂਦੇ ਹੋਏ ਗੁਰਮਤਿ ਮੁਕਾਬਲਾ ਪੰਜਾਬ ਲੈਵਲ 'ਤੇ ਕਰਵਾਇਆ ਗਿਆ, ਜਿਸ ਵਿੱਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਪੱਧਰ 'ਤੇ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੀਖਿਆ ਤਿੰਨ ਪੜਾਅ ਵਿੱਚ ਲਈ ਗਈ ਸੀ ਤੇ ਪਹਿਲੇ ਦੋਨੋਂ ਪੜਾਅ ਪਾਰ ਕਰਨ ਵਾਲ਼ੇ ਵਿਦਿਆਰਥੀ ਹੀ ਤੀਸਰੇ ਪੜਾਅ ਦੀ ਪ੍ਰੀਖਿਆ ਦੇ ਸਕਦੇ ਸਨ | ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਤਿੰਨੋਂ ਲੈਵਲ ਪਾਸ ਕਰ ਕੇ ਪਹਿਲਾਂ ਸਥਾਨ ਹਾਸਲ ਕਰਕੇ ਇਨਾਮ ਵਜੋਂ ਲੈਪਟਾਪ ਪ੍ਰਾਪਤ ਕੀਤਾ |
ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਭਦੀਪ ਕੌਰ ਅਤੇ ਪੰਜਵੀਂ ਜਮਾਤ ਦੀ ਵਿਦਿਆਰਥਣ ਇਸਮੀਤ ਕੌਰ ਨੇ ਨਗਦ ਇਨਾਮ ਤੋਂ ਇਲਾਵਾ ਘੜੀਆਂ, ਸਰਟੀਫ਼ਿਕੇਟ ਅਤੇ ਟਰਾਫ਼ੀਆਂ ਪ੍ਰਾਪਤ ਕੀਤੀਆਂ | ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਦੇ ਅਧਿਆਪਕ ਗੁਰਮੀਤ ਕੌਰ ਅਤੇ ਦੀਪਿੰਦਰ ਕੌਰ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕੀ ਹੈ | ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਅਤੇ ਗੁਰੂ ਨਾਨਕ ਮਲਟੀਵਰਸਿਟੀ ਤੋਂ ਯੂਥ ਕੌਂਸਲਰ ਹਰਜੀਤ ਸਿੰਘ ਬੇਗੋਵਾਲ਼ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਅਜਿਹੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਸੂਲੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੈਂਬਰਿਜ ਮਾਡਰਨ ਸਕੂਲ ਮਲੌਦ ਵਿਖੇ ਬੱਚਿਆਂ ਦੀ ਸਿਹਤਯਾਬੀ ਤੇ ਪੜ੍ਹਾਈ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।