18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਇਸ਼ਨਪੁਰ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ, ਮੰਤਰੀ ਸੌਂਦ ਨੇ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 31-03-2026
ਈਸੜੂ, 30 ਮਾਰਚ (ਬਲਵਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿਚ ਇਕ ਨਵਾਂ ਅਧਿਆਏ ਲਿਖ ਦਿੱਤਾ ਹੈ | ਪਿੰਡਾਂ ਲਈ ਕੀਤੇ 'ਆਪ ਸਰਕਾਰ' ਦੇ ਕੰਮਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਇਸ਼ਨਪੁਰ ਵਿਖੇ ਪਾਰਕ, ਟੋਭੇ ਦੀ ਚਾਰਦੀਵਾਰੀ ਅਤੇ ਬਰਮਾਂ ਤੇ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਟੋਭਿਆਂ/ਛੱਪੜਾਂ ਦੀ ਸਾਫ਼-ਸਫ਼ਾਈ ਤੇ ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਹੋਈ ਹੈ ਅਤੇ ਹੋਵੇਗੀ ਤੇ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਗਿਆ ਤੇ ਨਾ ਹੀ ਟੋਭਿਆਂ/ਛੱਪੜਾਂ ਦੀ ਸਾਫ਼ ਸਫ਼ਾਈ ਦੀ ਸਾਰ ਲਈ ਗਈ | ਉਨ੍ਹਾਂ ਦੱਸਿਆ ਕਿ ਦਹਾਕਿਆਂ ਵਿੱਚ ਪਹਿਲੀ ਵਾਰ ਪੰਜਾਬ ਦੇ ਸਾਰੇ ਟੋਭਿਆਂ/ਛੱਪੜਾਂ ਵਿੱਚ ਵੱਡੇ ਪੱਧਰ ਤੇ ਡੀ-ਵਾਟਰਿੰਗ ਅਤੇ ਡੀ-ਸਿਲਟਿੰਗ ਕੀਤੀ ਗਈ ਹੈ ਅਤੇ ਕੀਤੀ ਜਾ ਰਹੀ ਹੈ, ਜਿਸ ਨਾਲ ਗੰਦੇ ਪਾਣੀ ਨੂੰ ਸਾਫ਼ ਕਰਕੇ ਪਾਣੀ ਦੀ ਸਟੋਰੇਜ ਸਮਰੱਥਾ ਅਤੇ ਕੁਦਰਤੀ ਵਹਾਅ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ ਜਾ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲੈਨਿੰਗ ਬੋਰਡ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਵਾਈਸ ਚੇਅਰਮੈਨ ਬਲਾਕ ਸੰਮਤੀ ਖੰਨਾ ਰਾਜਵੀਰ ਕੌਰ, ਬੀ. ਡੀ. ਪੀ. ਓ ਖੰਨਾ ਸਤਵਿੰਦਰ ਸਿੰਘ ਕੰਗ, ਪੰਚਾਇਤ ਅਫਸਰ ਕੁਲਦੀਪ ਸਿੰਘ, ਸਰਪੰਚ ਰਾਮ ਚੰਦ, ਸਕਿੰਦਰ ਸਿੰਘ, ਅਮਨਦੀਪ ਸਿੰਘ, ਰਾਮ ਚੰਦ ਸਿੰਘ, ਹਰਪ੍ਰੀਤ ਕੌਰ, ਅਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦੀ ਦਿਲਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਨੇ ਜਿੱਤਿਆ 11-11 ਹਜ਼ਾਰ ਦਾ ਨਕਦ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।